ਤਾਮਿਲਨਾਡੂ (ਦਾ ਮਿਰਰ ਪੰਜਾਬ) ਚੀਫ਼ ਆਫ਼ ਡਿਫੈਂਸ ਸਟਾਫ਼ ਸੀਡੀਐੱਸ ਬਿਪਿਨ ਰਾਵਤ ਦੀ ਮੌਤ ਦੀ ਹਵਾਈ ਸੈਨਾ ਵੱਲੋਂ ਕਰ ਦਿੱਤੀ ਗਈ ਹੈ। ਏਸ ਹੈਲੀਕਾਪਟਰ ਹਾਦਸੇ ਵਿੱਚ ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੂਜੇ ਪਾਸੇ ਏਕ ਹਵਾਈ ਸੈਨਾ ਦਾ ਅਫਸਰ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ।
ਜਿਕਰਯੋਗ ਹੈ ਕਿ ਤਾਮਿਲਨਾਡੂ ਦੇ ਕੁਨੂਰ ‘ਚ ਅੱਜ ਦੁਪਹਿਰ ਨੂੰ ਫੌਜ ਦਾ ਇੱਕ Mi-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਸੀਡੀਐਸ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਵੀ ਮੌਜੂਦ ਸਨ। ਇਸ ਦੇ ਨਾਲ ਹੀ ਹੌਲਦਾਰ ਸਤਪਾਲ, ਐੱਸ. ਅਲੇ. ਲਿਡਰ ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ ਸਮੇਤ ਕੁੱਲ 14 ਲੋਕ ਸਵਾਰ ਸਨ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸੀਡੀਐਸ ਬਿਪਿਨ ਰਾਵਤ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿੱਚ ਸੀਡੀਐਸ ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ‘ਤੇ ਟਵੀਟ ਕੀਤਾ ਅਤੇ ਕਿਹਾ ਕਿ ਮੈਂ ਹੈਲੀਕਾਪਟਰ ਵਿੱਚ ਸਵਾਰ ਬਿਪਿਨ ਰਾਵਤ, ਉਨ੍ਹਾਂ ਦੇ ਪਰਿਵਾਰ ਅਤੇ ਹੋਰਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।





