ਚੰਡੀਗੜ੍ਹ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਛੋਟੇਪੁਰ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਬਟਾਲਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ -ਬਸਪਾ ਗਠਜੋੜ ਦਾ ਉਮੀਦਵਾਰ ਐਲਾਨਿਆ ਅਤੇ ਇਸ ਦੇ ਨਾਲ ਹੀ ਪਾਰਟੀ ਦਾ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਵੀ ਲਾਇਆ ਹੈ।





