ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਪਰ ਇਸ ਤੋਂ ਪਹਿਲਾਂ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਅਜਿਹੀ ਹੀ ਇੱਕ ਖਬਰ ਆ ਰਹੀ ਸੀ ਕਿ ਭਾਰਤੀ ਕ੍ਰਿਕਟ ਟੀਮ ਦੇ ਕ੍ਰਿਕਟਰ ਹਰਭਜਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਹਰਭਜਨ ਨੇ ਇਨ੍ਹਾਂ ਖਬਰਾਂ ਨੂੰ ਸਿਰੇ ਤੋਂ ਖਾਰਜ ਕਰਦੇ ਹੋਏ ਇਨ੍ਹਾਂ ਨੂੰ ‘ਫੇਕ ਨਿਊਜ਼’ ਦੱਸਿਆ ਹੈ।
ਦਰਅਸਲ, ਇੱਕ ਮੀਡੀਆ ਆਉਟਲੇਟ ਨੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਸੀ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਹਰਭਜਨ ਨੇ ਫੇਕ ਨਿਊਜ਼ ਦੱਸਿਆ ਹੈ। ਹਾਲਾਂਕਿ ਯੁਵਰਾਜ ਦੇ ਪੱਖ ਤੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ।





