*ਸਾਬਕਾ ਆਈਏਐਸ ਅਧਿਕਾਰੀ ਐਸਆਰ ਲੱਧੜ, ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਪੰਜਾਬੀ ਗਾਇਕ ਬੂਟਾ ਮੁਹੰਮਦ ਭਾਜਪਾ ਵਿੱਚ ਸ਼ਾਮਲ*

देश पंजाब
Spread the love

ਲੁਧਿਆਣਾ (ਦਾ ਮਿਰਰ ਪੰਜਾਬ)- ਸਾਬਕਾ ਆਈਏਐਸ ਅਧਿਕਾਰੀ ਆਰ ਐਸ ਲੱਧੜ, ਸਾਬਕਾ ਵਿਧਾਇਕ ਮੋਹਣ ਲਾਲ ਬੰਗਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਇਸ ਤੋਂ ਇਲਾਵਾ ਪੰਜਾਬੀ ਗਾਇਕ ਬੂਟਾ ਮੁਹੰਮਦ ਭਾਜਪਾ ਦੀ ਭਾਈਵਾਲ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ।  ਉਹਨਾਂ ਨੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਭਾਜਪਾ ਦੀ ਰੈਲੀ ਦੌਰਾਨ ਲਿਆ ਹੈ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਪਹੁੰਚੇ। ਸਾਬਕਾ ਆਈਏਐਸ ਐਸਆਰ ਲੱਧੜ ਨੇ ਆਪਣੀ ਪਾਰਟੀ ਸ਼ੇਰੇ ਕਿਰਤੀ ਕਿਸਾਨ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਕੀਤਾ। ਬੈਠਕ ‘ਚ ਭਾਜਪਾ ਨੇ ਸਿਆਸੀ ਪ੍ਰਸਤਾਵ ਪੇਸ਼ ਕੀਤਾ ਹੈ। ਕਿਸਾਨ ਅੰਦੋਲਨ ਖਤਮ ਹੋਣ ਦੇ ਨਾਲ ਹੀ ਹੁਣ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਕਮਰ ਕੱਸਣੀ ਸ਼ੁਰੂ ਕਰ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Leave a Reply

Your email address will not be published. Required fields are marked *