ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ ਦਿੰਦੇ ਹੋਏ ਤੇ ਲੀਡਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਦੋ ਪੰਜਾਬੀ ਗਾਇਕਾਂ ਨੂੰ ਵੀ ਸ਼ਾਮਲ ਕੀਤਾ ਗਿਆ। ਜਿਹੜੇ ਲੀਡਰ ਅੱਜ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋਏ ਹਨ ਉਨ੍ਹਾਂ ਵਿੱਚ ਪੰਜਾਬੀ ਗਾਇਕ ਬੂਟਾ ਮੁਹੰਮਦ ,ਗਾਇਕ ਸਰਦਾਰ ਅਲੀ ,ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ , ਰਾਜਦੀਪ ਕੌਰ ਫਾਜ਼ਿਲਕਾ,ਸੀਨੀਅਰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ,ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ,ਵਿਜੇ ਕਾਲੜਾ, ਪ੍ਰਧਾਨ, ਪੰਜਾਬ ਆੜ੍ਹਤੀਆ ਐਸੋਸੀਏਸ਼ਨ ਅਤੇ ਵਾਈਸ ਚੇਅਰਮੈਨ, ਪੰਜਾਬ ਮੰਡੀ ਬੋਰਡ ਪੰਜਾਬ ਸ਼ਾਮਲ ਹਨ । ਇਸ ਮੌਕੇ ਪਾਰਟੀ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਆਉਣ ਤੇ ਜੀ ਆਇਆਂ ਆਖਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ





