ਕਪੂਰਥਲਾ (ਦਾ ਮਿਰ ਰ ਪੰਜਾਬ)-ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ।ਮੌਕੇ ‘ਤੇ ਮੌਜੂਦ ਪਿੰਡ ਦੇ ਲੋਕਾਂ ਨੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਉਨ੍ਹਾਂ ਵਲੋਂ ਕੁੱਟਮਾਰ ਕੀਤੀ ਗਈ।ਹੁਣ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਇਹ ਸਾਹਮਣੇ ਆ ਰਹੀ ਹੈ ਕਿ, ਭੜਕੀ ਸੰਗਤ ਵੱਲੋਂ ਬੇਅਦਬੀ ਦੇ ਦੋਸ਼ੀ ਨੂੰ ਮੌਤ ਦੀ ਘਾਟ ਉਤਾਰ ਦਿੱਤਾ ਗਿਆ ਹੈ।ਪਿੰਡ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਅਤੇ ਪੁਲਿਸ ਨੂੰ ਨੇੜੇ ਆਉਣ ਦਾ ਕਹਿ ਦਿੱਤਾ ਹੈ। ਦੱਸਦੇ ਚੱਲੀਏ ਕਿ ਪੁਲਿਸ ਦਾ ਕਹਿਣਾ ਹੈ ਕਿ, ਹਾਲੇ ਪੁਸ਼ਟੀ ਨਹੀਂ ਹੋਈ ਕਿ ਬੇਅਦਬੀ ਕੀਤੀ ਜਾਂ ਨਹੀਂ, ਪਰ ਲੋਕਾਂ ਮੁਤਾਬਿਕ ਉਕਤ ਵਿਅਕਤੀ ਨੇ ਬੇਅਦਬੀ ਕੀਤੀ। ਪੁਲਿਸ ਦਾ ਕਹਿਣਾ ਕਿ, ਕਥਿਤ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ।





