*ਮੋਹਾਲੀ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ FIR ਦਰਜ, ਗ੍ਰਿਫ਼ਤਾਰੀ ਕਿਸੇ ਵੀ ਸਮੇਂ*

पंजाब पॉलिटिक्स
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਧਮਾਕਾ ਹੋਇਆ ਹੈ।  ਪੰਜਾਬ ਦੀ ਕਾਂਗਰਸ ਸਰਕਾਰ ਨੇ ਅੱਧੀ ਰਾਤ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  ਇਹ ਮਾਮਲਾ ਮੁਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਦਰਜ ਕੀਤਾ ਗਿਆ ਹੈ।  ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ‘ਤੇ ਲਗਾਤਾਰ ਦੋਸ਼ ਲੱਗ ਰਹੇ ਸਨ।ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾਅਵਾ ਕਰ ਰਹੇ ਸਨ ਕਿ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ ‘ਚ ਮਜੀਠੀਆ ਦਾ ਨਾਂ ਹੈ।  ਸਿੱਧੂ ਲਗਾਤਾਰ ਮਜੀਠੀਆ ਖਿਲਾਫ ਕਾਰਵਾਈ ਦੀ ਗੱਲ ਕਰ ਰਹੇ ਸਨ।  ਇਸੇ ਕਾਰਨ 4 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਇਕਬਾਲਪ੍ਰੀਤ ਸਹੋਤਾ ਨੂੰ ਹਟਾ ਕੇ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀ.ਜੀ.ਪੀ. ਲਗਾਇਆ ਗਿਆ ਸੀ।

Leave a Reply

Your email address will not be published. Required fields are marked *