ਮੋਹਾਲੀ:(ਦਾ ਮਿਰਰ ਪੰਜਾਬ )-ਡਰੱਗ ਕੇਸ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਦਾਇਰ ਕੀਤੀ ਹੈ, ਜਿਸ ‘ਤੇ ਸੁਣਵਾਈ ਜਾਰੀ ਹੈ। ਦੂਜੇ ਪਾਸੇ ਪੰਜਾਬ ਪੁਲਸ ਮਜੀਠੀਆ ਨੂੰ ਲੱਭਣ ਲਈ ਥਾਂ ਥਾਂ ਤੇ ਛਾਪੇਮਾਰੀ ਕਰ ਰਹੀ ਹੈ।
ਜ਼ਮਾਨਤ ਅਰਜ਼ੀ ਵਿੱਚ ਮਜੀਠੀਆ ਨੇ ਕਿਹਾ ਹੈ ਕਿ ਉਸ ਦੇ ਖਿਲਾਫ ਪੁਲਿਸ ਕੋਲ ਕੋਈ ਸਬੂਤ ਨਹੀਂ ਹੈ, ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ।ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਪੁਲਿਸ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ, ਜਿਸ ਦੀ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਇਸ ਨੂੰ ਬਦਲਾਖੋਰੀ ਦੀ ਸਿਆਸਤ ਦਸਿਆ ਹੈ।





