ਲੁਧਿਆਣਾ (ਦਾ ਮਿਰਰ ਪੰਜਾਬ )-ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋਈ ਹੈ ਜਦ ਕਿ 4 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਖਦਸਾ ਸੀ ਕਿ ਦੇਸ਼ ਵਿਰੋਧੀ ਅਨਸਰ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਸਕਦੇ ਹਨ। ਦੂਜੇ ਪਾਸੇ ਪਤਾ ਲੱਗਾ ਹੈ ਕਿ ਜਿਸ ਵਿਅਕਤੀ ਦੀ ਬੰਬ ਧਮਾਕੇ ਵਿੱਚ ਮੌਤ ਹੋਈ ਹੈ ਉਹ ਹੀ ਮੁੱਖ ਮੁਲਜ਼ਮ ਹੋ ਸਕਦਾ ਹੈ , ਫਿਲਹਾਲ ਉਸ ਵਿਅਕਤੀ ਦੀ ਪਹਿਚਾਣ ਹਾਲੇ ਤਕ ਨਹੀਂ ਹੋ ਪਾਈ ਹੈ , ਬੰਬ ਨੂੰ ਅਸੈਂਬਲ ਕਰਦੇ ਸਮੇਂ ਇਹ ਧਮਾਕਾ ਹੋ ਗਿਆ। ਇਹ ਧਮਾਕੇ ਵਿਚ 4 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਵਿਚ 2 ਔਰਤਾਂ ਵੀ ਸ਼ਾਮਲ ਹਨ। ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅੱਜ ਸ਼ਾਮ ਚਾਰ ਵਜੇ ਪੁੱਜ ਰਹੇ ਹਨ।





