*ਡਰੱਗਜ਼ ਮਾਮਲਾ-ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਕੀਤੀ ਖਾਰਜ*

क्राइम पंजाब
Spread the love

ਚੰਡੀਗੜ੍ਹ, 24 ਦਸੰਬਰ (ਦਾ ਮਿਰਰ ਪੰਜਾਬ) – ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ ਵਿਚ ਮਜੀਠੀਆ ਦੀ ਅਗਾਊਂ ਜਮਾਨਤ ਕੋਰਟ ਨੇ ਖ਼ਾਰਜ ਕਰ ਦਿਤੀ ਹੈ। ਵਕੀਲਾਂ ਅਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਅਤੇ ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਹੁਣ ਸ਼ਾਮ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਗਿਆ ਹੈ ।ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਸੀ। ਬੀਤੇ ਦਿਨ 23 ਦਸੰਬਰ ਨੂੰ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਅਗਲੇ ਹਫਤੇ ਮਜੀਠੀਆ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕਰਨਗੇ। ਹੁਣ ਬਿਕਰਮ ਮਜੀਠੀਆ ਦੇ ਵਕੀਲ ਹਾਈ ਕੋਰਟ ਜਾਣਗੇ। 

Leave a Reply

Your email address will not be published. Required fields are marked *