ਲੁਧਿਆਣਾ ( ਦਾ ਮਿਰਰ ਪੰਜਾਬ)- ਲੁਧਿਆਣਾ ਅਦਾਲਤ ਵਿੱਚ ਵੀਰਵਾਰ ਸਵੇਰੇ ਹੋਏ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ (30) ਵਜੋਂ ਹੋਈ ਹੈ। ਉਹ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸਦਰ ਥਾਣੇ ਵਿੱਚ ਮੁਨਸ਼ੀ ਵਜੋਂ ਤਾਇਨਾਤ ਸੀ। ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਉਸ ਨੂੰ 2019 ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਨੇ ਦੋ ਸਾਲ ਜੇਲ੍ਹ ਵੀ ਕੱਟੀ। ਉਹ 8 ਸਤੰਬਰ ਨੂੰ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ।ਪੁਲੀਸ ਸੂਤਰਾਂ ਅਨੁਸਾਰ ਗਗਨਦੀਪ ਸਿੰਘ ਜੀਟੀਬੀ ਨਗਰ ਖੰਨਾ ਦਾ ਰਹਿਣ ਵਾਲਾ ਹੈ। ਉਸ ਦੇ ਪਿਤਾ ਦਾ ਨਾਂ ਅਮਰਜੀਤ ਸਿੰਘ ਹੈ। ਗਗਨਦੀਪ ਸਿੰਘ ਨੂੰ ਐਸਟੀਐਫ ਨੇ ਅਗਸਤ 2019 ਵਿੱਚ 85 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਹ ਇਕ ਔਰਤ ਨਾਲ ਮਿਲ ਕੇ ਨਸ਼ੇ ਦੀ ਤਸਕਰੀ ਕਰਦਾ ਸੀ। ਇਸ ਦੀ ਪਛਾਣ ਮੋਬਾਈਲ ਸਿਮ ਅਤੇ ਡੋਂਗਲ ਦੇ ਨੰਬਰ ਤੋਂ ਕੀਤੀ ਗਈ ਹੈ।





