ਚੰਡੀਗੜ੍ਹ, 24 ਦਸੰਬਰ (ਦਾ ਮਿਰਰ ਪੰਜਾਬ) -ਡਰੱਗ ਮਾਮਲੇ ‘ਚ ਫਸੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਟਾਲ ਦਿੱਤਾ ਗਿਆ ਹੈ। ਉਕਤ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਹੈ।ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜਿਸਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ ਇਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਡਰੱਗ ਮਾਮਲਾ ਦਰਜ ਹੋਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਰੂਪੋਸ਼ ਹਨ।