ਚੰਡੀਗੜ੍ਹ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਲੋਕ ਕਾਂਗਰਸ ਗਠਜੋੜ ਦੀ ਅੱਜ ਦੁਪਹਿਰ ਢਾਈ ਵਜੇ ਚੰਡੀਗੜ੍ਹ ਦੇ ਯੂ ਟੀ ਗੈਸਟ ਹਾਊਸ ਵਿਚ ਮੀਟਿੰਗ ਹੋ ਰਹੀ ਹੈ । ਇਸ ਮੀਟਿੰਗ ਵਿਚ ਪੰਜਾਬ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀਟਾਂ ਦਾ ਬਟਵਾਰਾ ਕੀਤਾ ਜਾਵੇਗਾ।
ਗਠਜੋੜ ਵੱਲੋਂ ਚੁਣੀ ਗਈ ਛੇ ਮੈਂਬਰੀ ਕਮੇਟੀ ਜਿਸ ਵਿਚ ਭਾਜਪਾ ਦੀ ਨੁਮਾਇੰਦਗੀ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਅਤੇ ਦਿਆਲ ਸਿੰਘ ਸੋਢੀ ਕਰਨਗੇ। ਪੀਐਲਸੀ ਦੇ ਨੁਮਾਇੰਦਿਆਂ ਵਿੱਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਟਿੱਕਾ ਅਤੇ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ (ਸੇਵਾਮੁਕਤ) ਸ਼ਾਮਲ ਹਨ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਅਗਵਾਈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਉਨ੍ਹਾਂ ਦੇ ਪੁੱਤਰ ਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਕਰਨਗੇ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿੱਚ ਭਾਜਪਾ ਨੂੰ ਜ਼ਿਆਦਾ ਸੀਟਾਂ ਤੇ ਲੜਾਇਆ ਜਾ ਸਕਦਾ ਹੈ, ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਉਹ ਜ਼ਿਆਦਾ ਸੀਟਾਂ ਮਿਲ ਸਕਦੀਆਂ ਹਨ।





