ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਕੇਜਰੀਵਾਲ ਹੋਮ ਆਈਸੋਲੇਸ਼ਨ ‘ਚ ਹਨ। ਤੁਹਾਨੂੰ ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਸੰਕਰਮਣ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ‘ਚ 4099 ਨਵੇਂ ਕੋਰੋਨਾ ਮਰੀਜ਼ ਮਿਲੇ ਹਨ, ਜਦੋਂ ਕਿ ਇਨਫੈਕਸ਼ਨ ਦੀ ਦਰ ਹੁਣ 6.46 ਫੀਸਦੀ ‘ਤੇ ਪਹੁੰਚ ਗਈ ਹੈ।
ਕੇਜਰੀਵਾਲ ਨੇ ਟਵੀਟ ਕੀਤਾ, ‘ਮੈਨੂੰ ਕੋਰੋਨਾ ਹੋਇਆ ਹੈ, ਲੱਛਣ ਹਲਕੇ ਹਨ। ਮੈਂ ਫਿਲਹਾਲ ਆਪਣੇ ਆਪ ਨੂੰ ਘਰ ਵਿੱਚ ਅਲੱਗ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ਅਤੇ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।





