ਫਿਰੋਜ਼ਪੁਰ ‘ਚ PM ਮੋਦੀ ਦੀ ਸੁਰੱਖਿਆ ‘ਚ ਕਮੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ….

देश पंजाब
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਪੰਜਾਬ ਦੇ ਫਿਰੋਜ਼ਪੁਰ ‘ਚ PM ਮੋਦੀ ਦੀ ਸੁਰੱਖਿਆ ‘ਚ ਕਮੀ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਦਲੀਲ ਦਿੰਦੇ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੈਂ ਸ਼ੁਕਰਗੁਜ਼ਾਰ ਹਾਂ ਕਿ ਅਦਾਲਤ ਨੇ ਇਸ ਗੰਭੀਰ ਮਾਮਲੇ ਦਾ ਨੋਟਿਸ ਲਿਆ। ਇਹ ਇੱਕ ਦੁਰਲੱਭ ਮਾਮਲਾ ਹੈ। ਜਦੋਂ ਪ੍ਰਧਾਨ ਮੰਤਰੀ ਨੇ ਸੜਕ ਤੋਂ ਜਾਣਾ ਹੁੰਦਾ ਹੈ ਤਾਂ ਐਸਪੀਜੀ ਡੀਜੀਪੀ ਨੂੰ ਪੁੱਛਦੀ ਹੈ। ਉਨ੍ਹਾਂ ਦੇ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਯਾਤਰਾ ਸ਼ੁਰੂ ਹੋ ਸਕਦੀ ਹੈ। ਸੜਕ ‘ਤੇ ਨਾਕਾਬੰਦੀ ਹੋਣ ‘ਤੇ ਇਜਾਜ਼ਤ ਕਿਉਂ ਦਿੱਤੀ ਗਈ? ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਇਹ ਮਾਮਲਾ ਕਿਸੇ ‘ਤੇ ਨਹੀਂ ਛੱਡਿਆ ਜਾ ਸਕਦਾ ਅਤੇ ਇਹ ਸਰਹੱਦ ਪਾਰ ਅੱਤਵਾਦ ਦਾ ਮਾਮਲਾ ਹੈ ਇਸ ਲਈ ਐਨਆਈਏ ਅਧਿਕਾਰੀ ਜਾਂਚ ‘ਚ ਮਦਦ ਕਰ ਸਕਦੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।

 ਸਾਲਿਸਟਰ ਜਨਰਲ ਨੇ ਕਿਹਾ, ਇੱਕ ਕਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ 500 ਮੀਟਰ ਚੱਲਦੀ ਹੈ। ਪ੍ਰਦਰਸ਼ਨਕਾਰੀਆਂ ਨਾਲ ਚਾਹ ਪੀ ਰਹੇ ਪੁਲਿਸ ਮੁਲਾਜ਼ਮਾਂ ਨੇ ਉਸ ਕਾਰ ਨੂੰ ਪ੍ਰਧਾਨ ਮੰਤਰੀ ਨੂੰ ਅੱਗੇ ਆਉਣ ਤੋਂ ਰੋਕਣ ਦੀ ਸੂਚਨਾ ਵੀ ਨਹੀਂ ਦਿੱਤੀ। ਧਾਰਮਿਕ ਸਥਾਨ ਤੋਂ ਫਲਾਈਓਵਰ ਦੇ ਦੂਜੇ ਪਾਸੇ ਭੀੜ ਇਕੱਠੀ ਕਰਨ ਦਾ ਐਲਾਨ ਵੀ ਹੋਇਆ।  

 

Leave a Reply

Your email address will not be published. Required fields are marked *