ਚੰਡੀਗੜ੍ਹ, (ਦਾ ਮਿਰਰ ਪੰਜਾਬ)— ਚੰਡੀਗੜ੍ਹ ਨਗਰ ਨਿਗਮ ‘ਚ ਅੱਜ ਹੋਈ ਮੇਅਰ ਦੀ ਚੋਣ ‘ਚ ਭਾਜਪਾ ਨੇ ਜਿੱਤ ਹਾਸਲ ਕਰ ਲਈ ਹੈ। ਭਾਜਪਾ ਦੀ ਸਰਬਜੀਤ ਕੌਰ ਨੇ ਚੋਣ ਜਿੱਤੀ ਹੈ। 36 ਮੈਂਬਰੀ ਸਦਨ ਵਿੱਚ 28 ਵੋਟਾਂ ਪਈਆਂ ਜਦੋਂ ਕਿ ਕਾਂਗਰਸ ਅਤੇ ਅਕਾਲੀ ਦਲ ਵੋਟਿੰਗ ਤੋਂ ਦੂਰ ਰਹੇ।ਭਾਜਪਾ ਨੂੰ 14, ‘ਆਪ’ ਨੂੰ 13 ਅਤੇ ਇੱਕ ਵੋਟ ਅਯੋਗ ਕਰਾਰ ਦਿੱਤਾ ਗਿਆ। ਇਸ ਚੋਣ ਵਿਚ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ਤੇ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਇਸ ਚੋਣ ਪ੍ਰਕਿਰਿਆ ਵਿਚ ਧਾਂਦਲੀ ਕੀਤੀ ਗਈ ਹੈ।