*5 ਸੂਬਿਆਂ ਵਿਚ ਚੋਣਾਂ ਦਾ ਐਲਾਨ,ਪੰਜਾਬ ਵਿਚ 14 ਫਰਵਰੀ ਨੂੰ ਵੋਟਾਂ ਪੈਣਗੀਆਂ*

पंजाब
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਇਨ੍ਹਾਂ ਸੂਬਿਆਂ ਵਿਚ ਚੋਣ ਜਾਬਜ਼ਾ ਲਾਗੂ ਹੋ ਗਿਆ ਹੈ। ਪੰਜ ਰਾਜਾਂ ਵਿਚ ਵੱਖ-ਵੱਖ ਪੜਾਵਾਂ ਵਿਚ ਚੋਣਾਂ ਹੋਣਗੀਆਂ।ਉੱਤਰਾਖੰਡ, ਪੰਜਾਬ ਅਤੇ ਗੋਆ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। ਮਨੀਪੁਰ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣੀਆਂ ਹਨ।ਪਹਿਲੇ ਪੜਾਅ ਵਜੋਂ ਉਤਰ ਪ੍ਰਦੇਸ਼ ਚੋਣਾਂ ਲਈ ਵੋਟਾਂ 10 ਫਰਵਰੀ ਨੂੰ ਪੈਣਗੀਆਂ। ਪੰਜਾਬ ਵਿਚ 14 ਫਰਵਰੀ ਨੂੰ ਇਕੋ ਗੇੜ ਵਿਚ ਵੋਟਾਂ ਪੈਣਗੀਆਂ। 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। 10 ਫਰਵਰੀ ਨੂੰ ਪਹਿਲੇ ਪੜਾਅ ਦੀ ਪੋਲਿੰਗ ਤੇ 10 ਮਾਰਚ ਨੂੰ ਨਤੀਜੇ ਆਉਣਗੇ।ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ। 14 ਫਰਵਰੀ ਨੂੰ ਵੋਟਾਂ ਪੈਣਗੀਆਂ। 10 ਮਾਰਚ ਨੂੰ ਗਿਣਤੀ ਹੋਵੇਗੀ।

 

 

 

Leave a Reply

Your email address will not be published. Required fields are marked *