ਕਾਂਗਰਸ ਨੂੰ ਵੱਡਾ ਝਟਕਾ, ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਪ੍ਰਦੇਸ਼ ਕਾਂਗਰਸ ਸਕੱਤਰ ਅਕਾਲੀ ਦਲ ‘ਚ ਸ਼ਾਮਲ

पंजाब
Spread the love

ਜ਼ੀਰਕਪੁਰ, 13 ਜਨਵਰੀ (ਦਾ ਮਿਰਰ ਪੰਜਾਬ)- ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਜ਼ੀਰਕਪੁਰ ਤੋਂ ਕਾਂਗਰਸ ਦੇ ਸਕੱਤਰ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਜਸਪਾਲ ਸਿੰਘ ਨੂੰ ਪਾਰਟੀ ਦਾ ਮੀਤ ਪ੍ਰਧਾਨ ਦਾ ਅਹੁਦਾ ਪ੍ਰਦਾਨ ਕੀਤਾ। 

ਉਨ੍ਹਾਂ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪਾਰਟੀ ਹੈ ਜੋ ਲੋਕਾਂ ਦੇ ਹੱਕਾਂ ਲਈ ਲੜਦੀ ਹੈ ਅਤੇ ਦੂਜੀਆਂ ਪਾਰਟੀਆਂ ਦੇ ਫ਼ੈਸਲੇ ਦਿੱਲੀ ਤੋਂ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਜੋ ਅੱਜ ਪੰਜਾਬ ਵਿੱਚ ਕਰ ਰਹੀ ਹੈ, ਉਹ ਪੱਛਮੀ ਬੰਗਾਲ ਵਿੱਚ ਵੀ ਕਰ ਰਹੀ ਹੈ ਪਰ ਸੂਬੇ ਦੇ ਵੋਟਰਾਂ ਨੇ ਇਸ ਕੌਮੀ ਪਾਰਟੀ ਨਾਲੋਂ ਆਪਣੇ ਖੇਤਰ ਦੀ ਪਾਰਟੀ ਟੀਐਮਸੀ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਇਸ ਕਾਰਨਾਮੇ ਨੂੰ ਸੂਬੇ ਵਿੱਚ ਦੁਹਰਾਉਣਗੇ ਅਤੇ ਭਾਜਪਾ ਨੂੰ ਸੂਬੇ ਵਿੱਚੋਂ ਬਾਹਰ ਕਰ ਦੇਣਗੇ।

 

 

Leave a Reply

Your email address will not be published. Required fields are marked *