ਚੰਡੀਗੜ੍ਹ, 16 ਜਨਵਰੀ( ਦਾ ਮਿਰਰ ਪੰਜਾਬ): ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲਈ ਨਵੀਂ ਖੜ੍ਹੀ ਹੋ ਗਈ ਉਹਨਾਂ ਦੇ ਕੁੜਮ ਅਤੇ ਭਰਾ ਕਾਂਗਰਸ ਬਾਗੀ ਹੋ ਗਏ ਹਨ ਅਤੇ ਕਾਂਗਰਸੀ ਉਮੀਦਵਾਰਾਂ ਦੇ ਖਿਲਾਫ ਦੋਵੇਂ ਖੜੇ ਹੋਣ ਦੀ ਤਿਆਰੀ ਕਰ ਰਹੇ ਹਨ।
ਬੱਸੀ ਪਠਾਨਾਂ ਹਲਕੇ ਤੋਂ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਐਲਾਨ ਕੀਤਾ ਕਿ ਉਹ ਬੱਸੀ ਪਠਾਨਾਂ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜਨਗੇ। ਡਾ: ਮਨੋਹਰ ਸਿੰਘ ਨੇ ਕਿਹਾ ਕਿ ਮੌਜੂਦਾ ਵਿਧਾਇਕ ਨੂੰ ਲੋਕ ਪਸੰਦ ਨਹੀਂ ਕਰਦੇ ਅਤੇ ਉਸਨੂੰ ਤਾਂ ਗਾਲ੍ਹਾਂ ਕੱਢਦੇ ਹਨ, ਇਸ ਕਰਕੇ ਪਾਰਟੀ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰ ਲੈਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਇਸ ਹਲਕੇ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਆਪਣੀ ਪਹਿਲੀ ਸੂਚੀ ਵਿੱਚ ਮੁੜ ਉਮੀਦਵਾਰ ਬਣਾਇਆ ਹੈ।
ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੁੜਮ ਸੀਨੀਅਰ ਕਾਂਗਰਸੀ ਲੀਡਰ ਮਹਿੰਦਰ ਸਿੰਘ ਕੇਪੀ ਵੀ ਕਾਂਗਰਸ ਨਾਲ ਨਰਾਜ ਚੱਲ ਰਹੇ ਹਨ। ਸੂਤਰਾਂ ਅਨੁਸਾਰ ਉਹ ਕਾਂਗਰਸ ਤੋਂ ਬਾਗੀ ਹੋ ਕੇ ਭਾਜਪਾ ਤੋਂ ਚੋਣ ਲੜ ਸਕਦੇ ਹਨ। ਮਹਿੰਦਰ ਸਿੰਘ ਕੇਪੀ ਦੇ ਘਰ ਵਿੱਚ ਹੋਈ ਅੱਜ ਮੀਟਿੰਗ ਦੌਰਾਨ ਵੱਡੀ ਪੱਧਰ ਤੇ ਸਮਰਥਕ ਹਾਜ਼ਰ ਸਨ, ਇਸ ਮੌਕੇ ਸਮਰਥਕਾਂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਚੋਣ ਜਰੂਰ ਲੜਨ। ਸੋ ਪਰ ਇਹ ਵੀ ਦੱਸਦੇ ਹਨ ਕਿ ਭਾਜਪਾ ਹਾਈਕਮਾਂਡ ਵੱਲੋਂ ਮਹਿੰਦਰ ਸਿੰਘ ਕੇਪੀ ਨਾਲ ਰਾਬਤਾ ਕੀਤਾ ਗਿਆ ਹੈ, ਭਾਜਪਾ ਹਾਈਕਮਾਨ ਦਾ ਕਹਿਣਾ ਹੈ ਕਿ ਉਹ ਭਾਜਪਾ ਨੂੰ ਜੁਆਇਨ ਕਰਨ ਅਤੇ ਜਲੰਧਰ ਵੈਸਟ ਜਾਂ ਵਿਧਾਨ ਸਭਾ ਹਲਕਾ ਫਗਵਾੜਾ ਤੋ ਪਾਰਟੀ ਦੇ ਉਮੀਦਵਾਰ ਬਣਨ। ਦੂਜੇ ਪਾਸੇ ਮਹਿੰਦਰ ਸਿੰਘ ਕੇਪੀ ਦਾ ਕਹਿਣਾ ਹੈ ਕਿ ਅੱਜ ਸ਼ਾਮ ਤੱਕ ਜੇਕਰ ਕਾਂਗਰਸ ਹਾਈਕਮਾਂਡ ਉਨ੍ਹਾਂ ਦੀ ਟਿਕਟ ਬਾਰੇ ਫੈਸਲਾ ਨਹੀਂ ਕਰਦੀ ਤਾਂ ਉਹ ਆਪਣਾ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਣਗੇ।





