ਨਵੀਂ ਦਿੱਲੀ( ਦਾ ਮਿਰਰ ਪੰਜਾਬ)-ਪੰਜਾਬ ਵਿੱਚ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋਣ ਜਾ ਰਹੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਦੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਵਿੱਚ ਚੋਣਾਂ ਦੀ ਤਰੀਕ ਅੱਗੇ ਵਧਾਉਣ ਲਈ ਚੋਣ ਕਮਿਸ਼ਨ ਅੱਜ ਸੋਮਵਾਰ ਨੂੰ ਮੀਟਿੰਗ ਕਰਨ ਜਾ ਰਿਹਾ ਹੈ। ਇਸ ਮਾਮਲੇ ਨਾਲ ਜੁੜੇ ਲੋਕਾਂ ਮੁਤਾਬਿਕ ਚੋਣ ਕਮਿਸ਼ਨ ਸੋਮਵਾਰ ਦੁਪਹਿਰ ਤੱਕ ਇਸ ਮੁੱਦੇ ‘ਤੇ ਆਪਣਾ ਫੈਸਲਾ ਦੇ ਸਕਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਬਸਪਾ,ਭਾਜਪਾ,ਪੰਜਾਬ ਲੋਕ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਘੱਟੋ-ਘੱਟ ਛੇ ਦਿਨਾਂ ਲਈ ਮੁਲਤਵੀ ਕਰਨ ਦਾ ਸੁਝਾਅ ਦਿੱਤਾ ਹੈ।ਰਵਿਦਾਸ ਜਯੰਤੀ ਵੋਟਾਂ ਪੈਣ ਤੋਂ ਦੋ ਦਿਨ ਬਾਅਦ 16 ਫਰਵਰੀ ਨੂੰ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਨੁਮਾਇੰਦਿਆਂ, ਜਿਸ ਵਿੱਚ ਪੰਜਾਬ ਦੀ 32 ਫੀਸਦੀ ਆਬਾਦੀ ਹੈ, ਨੇ ਉਨ੍ਹਾਂ ਨੂੰ ਦੱਸਿਆ ਕਿ ਰਵਿਦਾਸ ਜੈਅੰਤੀ ਮੌਕੇ 10 ਤੋਂ 16 ਫਰਵਰੀ ਨੂੰ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਵਾਰਾਣਸੀ ਆਉਂਦੇ ਹਨ। . ਅਜਿਹੇ ‘ਚ ਕਈ ਲੋਕ ਵਿਧਾਨ ਸਭਾ ਚੋਣਾਂ ਲਈ ਆਪਣੀ ਵੋਟ ਨਹੀਂ ਪਾ ਸਕਣਗੇ, ਜੋ ਕਿ ਸੰਵਿਧਾਨਕ ਅਧਿਕਾਰ ਹੈ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਰੀਕ ਬਦਲਣ ਸਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।





