ਚੰਡੀਗੜ੍ਹ (ਦਾ ਮਿਰਰ ਪੰਜਾਬ)-ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਲ ਹੋਏ ਸੀਨੀਅਰ ਲੀਡਰ ਸਰਵਣ ਸਿੰਘ ਫ਼ਿਲੌਰ ਨੇ ਕਾਂਗਰਸ ਨੂੰ ok by TATA ਕਹਿ ਦਿੱਤਾ ਹੈ। ਪਤਾ ਲੱਗਾ ਹੈ ਕਿ ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ਵਿਚ ਦਾਖਲਾ ਲੈ ਸਕਦੇ ਹਨ। ਸੰਯੁਕਤ ਅਕਾਲੀ ਦਲ ਸਰਦਾਰ ਸਰਵਣ ਸਿੰਘ ਫਿਲੌਰ ਨੂੰ ਵਿਧਾਨ ਸਭਾ ਹਲਕਾ ਫਿਲੌਰ ਜਾਂ ਕਰਤਾਰਪੁਰ ਤੋਂ ਆਪਣਾ ਉਮੀਦਵਾਰ ਬਣਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਰਵਣ ਸਿੰਘ ਫਿਲੌਰ ਵਿਧਾਨ ਸਭਾ ਹਲਕਾ ਫਿਲੌਰ ਤੋਂ ਕਾਂਗਰਸ ਤੋਂ ਟਿਕਟ ਮੰਗ ਰਹੇ ਸਨ ਪਰ ਕਾਂਗਰਸ ਨੇ ਬਿਕਰਮ ਚੌਧਰੀ ਨੂੰ ਇਥੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਜਿਸ ਤੋਂ ਉਨ੍ਹਾਂ ਨੇ ਨਰਾਜ਼ ਹੋ ਕੇ ਇਹ ਵੱਡਾ ਫੈਸਲਾ ਲਿਆ ਹੈ।