*ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 7 ਆਈ.ਜੀਜ਼ ਸਮੇਤ 10 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇ*

पंजाब
Spread the love

ਚੰਡੀਗੜ, 18 ਜਨਵਰੀ: (ਦਾ ਮਿਰਰ ਪੰਜਾਬ)-ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਆਈ.ਜੀ.ਪੀ ਜਸਕਰਨ ਸਿੰਘ ਅਤੇ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੇ ਤਬਾਦਲੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿੱਤਾ ਹੈ। ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵੇ ਕੁਮਾਰ ਵਰਮਾ ਨੂੰ ਆਈ.ਜੀ.ਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈ.ਜੀ.ਪੀ. ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈ.ਜੀ.ਪੀ. ਫਰੀਦਕੋਟ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸੇ ਤਰਾਂ ਸੁਰਜੀਤ ਸਿੰਘ ਨੂੰ ਡੀ.ਆਈ.ਜੀ. ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏ.ਆਈ.ਜੀ. ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦ ਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।

ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ।

Leave a Reply

Your email address will not be published. Required fields are marked *