ਜਲੰਧਰ, 18 ਜਨਵਰੀ (ਦਾ ਮਿਰਰ ਪੰਜਾਬ): ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਕਿ ਦਿਸ਼ਾ-ਇੱਕ ਪਹਿਲ ਦੇ ਅੰਤਰਗਤ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦੇ ਲਈ ਦੂਸਰੀ ਵਾਰ ਕੋਵਿਡ-19 ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਜੋਕਿ ਇੰਨੋਸੈਂਟ ਹਾਰਟਸ ਵਿੱਚ ਪੜ੍ਹਨ ਵਾਲੇ ਨੌਂਵੀਂ ਅਤੇ ਗਿਆਰ੍ਹਵੀਂ ਜਮਾਤ ਦੇ 15-18 ਸਾਲ ਦੀ ਉਮਰ ਦੇ ਵਿਦਿਆਰਥੀਆਂ ਦੇ ਲਈ ਸੀ। ਇਹ ਕੈਂਪ ਬੌਰੀ ਮੈਮੋਰੀਅਲ ਟਰੱਸਟ ਨੇ ਮੈਡੀਕਲ ਸਰਵਿਸਿਜ਼ ਦੇ ਅਧੀਨ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਸਰਕਾਰ ਦੁਆਰਾ ਦਿੱਤੀ ਗਈ ਗਾਈਡਲਾਈਨਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਇਆ ਗਿਆ। ਕੋਵਿਡ-19 ਦਾ ਟੀਕਾਕਰਨ ਕੇਵਲ ਉਨ੍ਹਾਂ ਵਿਦਿਆਰਥੀਆਂ ਦੇ ਲਈ ਸੀ ਜਿਨ੍ਹਾਂ ਦੇ ਮਾਤਾ-ਪਿਤਾ ਨੇ ਆਪਣੀ ਸਹਿਮਤੀ ਲਿਖਿਤ ਰੂਪ ਵਿੱਚ ਦਿੱਤੀ। ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਲਈ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਪਹਿਲੇ ਹੀ ਕੀਤਾ ਜਾ ਚੁੱਕਾ ਹੈ। ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੌਰੀ ਅਤੇ ਮੈਨੇਜਿੰਗ ਡਾਇਰੈਕਟਰ ਹੈਲਥ ਸਰਵਿਸਿਜ਼ ਡਾ. ਚੰਦਰ ਬੌਰੀ ਨੇ ਦੱਸਿਆ ਕਿ ਬੌਰੀ ਮੈਮੋਰੀਅਲ ਟਰੱਸਟ ਸਦਾ ਹੀ ਸਮਾਜ ਦੇ ਪ੍ਰਤੀ ਆਪਣੇ ਕਰਤੱਵ ਨਿਭਾਉਣ ਦੇ ਲਈ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਨੇ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਕੋਵਿਡ-19 ਦੀ ਰੋਕਥਾਮ ਵਿੱਚ ਆਪਣਾ ਸਹਿਯੋਗ ਦੇਣ।





