*ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ-ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਜਾਵੇ*

पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸੀਨੀਅਰ ਕਾਂਗਰਸੀ ਆਗੂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਜਾਵੇ ਅਤੇਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਸ਼ੰਕੇ ਦੂਰ ਕੀਤੇ ਜਾਣ।ਮੋਹਿੰਦਰਾ ਨੇ ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਵਜੋਂ ਸ਼ਾਨਦਾਰ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ, “ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਬਾਰੇ ਪਾਰਟੀ ਵਿੱਚ ਕੋਈ ਭੰਬਲਭੂਸਾ ਨਹੀਂ ਹੋਣਾ ਚਾਹੀਦਾ, ਜਦੋਂ ਕਿ ਪਹਿਲਾਂ ਹੀ ਇੱਕ ਅਜਿਹਾ ਵਿਅਕਤੀ ਮੌਜੂਦ ਹੈ ਜਿਸ ਨੇ ਆਪਣੇ ਆਪ ਨੂੰ ਸਿਰਫ ਤਿੰਨ ਮਹੀਨਿਆਂ ਵਿੱਚ ਸਾਰਿਆਂ ਦੀਆਂ ਉਮੀਦਾਂ ਤੋਂ ਪਰ੍ਹੇ ਸਾਬਤ ਕੀਤਾ ਹੈ।”

Leave a Reply

Your email address will not be published. Required fields are marked *