*ਵਿਧਾਨ ਸਭਾ ਹਲਕਾ ਧੂਰੀ ਤੋਂ ਲੜਨਗੇ ਭਗਵੰਤ ਮਾਨ*

पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਨ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਡਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੰਗਰੂਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਬਣੇ ਸਨ ਉਕਤ ਇਲਾਕਾ ਧੂਰੀ ਇਸੇ ਦਾ ਹੀ ਇੱਕ ਵਿਧਾਨ ਸਭਾ ਹਲਕਾ ਹੈ ਇਥੋਂ ਉਹ ਵੱਡੀ ਪੱਧਰ ਤੇ ਜੇਤੂ ਰਹਿਣਗੇ । ਜ਼ਿਕਰਯੋਗ ਹੈ ਕਿ ਕਾਂਗਰਸ ਨੇ ਦਲਬੀਰ ਸਿੰਘ ਗੋਲਡੀ ਨੂੰ ਵਿਧਾਨ ਸਭਾ ਹਲਕੇ ਧੂਰੀ ਤੋਂ ਉਮੀਦਵਾਰ ਐਲਾਨਿਆ ਹੈ, ਭਗਵੰਤ ਮਾਨ ਦਾ ਦਲਬੀਰ ਸਿੰਘ ਗੋਲਡੀ ਨਾਲ ਮੁਕਾਬਲਾ ਹੋਣ ਦੀ ਅਕਾਸ ਜਤਾਈ ਜਾ ਰਹੀ ਹੈ।

Leave a Reply

Your email address will not be published. Required fields are marked *