*ਜਲੰਧਰ ਕੈਂਟ ਹਲਕੇ ਦੇ ਸੂਝਵਾਨ ਵੋਟਰਾਂ ਨੇ ਹਮੇਸ਼ਾਂ ਵਿਕਾਸ ਨੂੰ ਤਰਜੀਹ ਦਿੱਤੀ ਹੈ- ਪਰਗਟ ਸਿੰਘ*

Uncategorized
Spread the love

ਜਲੰਧਰ 21 ਜਨਵਰੀ ( ਦਾ ਮਿਰਰ ਪੰਜਾਬ ) -ਜਲੰਧਰ ਕੈਂਟ ਹਲਕੇ ਦੇ ਸੂਝਵਾਨ ਵੋਟਰਾਂ ਨੇ ਹਮੇਸ਼ਾਂ ਵਿਕਾਸ ਨੂੰ ਤਰਜੀਹ ਦਿੱਤੀ ਹੈ। ਜਿਸ ਦਾ ਨਤੀਜਾ ਇਹ ਹੈ ਕਿ ਜਲੰਧਰ ਕੈਂਟ ਲਗਾਤਾਰ ਵਿਕਾਸ ਦੀ ਰਾਹ ਤੇ ਹੈ। ਇਹ ਵਿਚਾਰ ਜਲੰਧਰ ਕੈਂਟ ਤੋਂ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੇ ਜਲੰਧਰ ਕੈਂਟ ਵਿਖੇ ਚੋਣ ਪ੍ਰਚਾਰ ਦੌਰਾਨ ਛਾਉਣੀ ਦੇ ਮੋਹਤਵਰ ਵਿਅਕਤੀਆਂ ਨਾਲ ਗੱਲਬਾਤ ਦੌਰਾਨ ਪੇਸ਼ ਕੀਤੇ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਿਛਲੇ ਸਮੇਂ ਦੌਰਾਨ ਇਹੀ ਕੋਸ਼ਿਸ਼ ਰਹੀ ਹੈ ਕਿ ਹਲਕੇ ਦੇ ਲੋਕਾਂ ਨੂੰ ਉਹ ਸਾਰੀਆਂ ਸਹੂਲਤਾਂ ਪ੍ਰਦਾਨ ਕਰਵਾ ਸਕਾਂ ਜਿਸ ਵਿੱਚ ਉਹ ਕਾਫੀ ਹੱਦ ਤੱਕ ਸਫਲ ਵੀ ਹੋਇਆ ਹਾਂ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਵਿਸ਼ਵਾਸ਼ ਦੁਆਇਆ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੀ ਹਨੇਰੀ ਜਾਰੀ ਰਹੇਗੀ ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਪੂਰੇ ਕਰਵਾਏ ਜਾਣਗੇ। ਇਸ ਮੌਕੇ ਤੇ ਸ਼ਸ਼ੀ ਸ਼ਰਮਾ ਨੇ ਕਿਹਾ ਕਿ ਪਰਗਟ ਸਿੰਘ ਜਲੰਧਰ ਕੈਂਟ ਹਲਕੇ ਤੋਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਕੇ ਹੈਟ੍ਰਿਕ ਬਣਾਉਣਗੇ। ਚੋਣ ਪ੍ਰਚਾਰ ਸਮੇਂ ਅੰਮ੍ਰਿਤਪਾਲ ਲਵਲੀ, ਸ਼ਸ਼ੀ ਸ਼ਰਮਾ, ਰਜਿੰਦਰ ਜੋਸ਼ੀ, ਹਰਪ੍ਰੀਤ ਭਸੀਨ, ਰਾਜੂ ਜੋਸ਼ੀ, ਅਮਿਤ ਮੱਟੂ, ਜੋਗਾ, ਮਨੀਸ਼ ਬਖਸ਼ੀ, ਚੀਕੂ, ਮਨੋਜ, ਪਵਿੱਤਰ ਸਿੰਘ, ਅਜੈ (ਫਲਾਵਰ), ਸੰਜੀਵ ਨਿਸਚਲ, ਮਹਿੰਦਰੀ ਬਾਬਾ, ਜੋਗਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਕਾਂਗਰਸੀ ਵਰਕਰ ਹਾਜ਼ਰ ਸਨ।

 

Leave a Reply

Your email address will not be published. Required fields are marked *