ਜਲੰਧਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਵੈਸਟ ਤੋਂ ਉਸ ਸਮੇਂ ਭਾਜਪਾ ਦੇ ਉਮੀਦਵਾਰ ਮਹਿੰਦਰ ਪਾਲ ਭਗਤ ਨੂੰ ਭਾਰੀ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਹੇ ਡਾਕਟਰ ਸ਼ਿਵ ਦਿਆਲ ਮਾਲੀ ਭਾਜਪਾ ਵਿੱਚ ਸ਼ਾਮਲ ਹੋਵੋ। ਇਸ ਮੌਕੇ ਮਹਿੰਦਰਪਾਲ ਭਗਤ ਵੱਲੋਂ ਡਾਕਟਰ ਸ਼ਿਵ ਦਿਆਲ ਮਾਲੀ ਨੂੰ ਜੀ ਆਇਆਂ ਆਖਿਆ ਗਿਆ। ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਨੇ ਇਕ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਵਿਅਕਤੀ ਨੂੰ ਟਿਕਟ ਦੇ ਦਿੱਤੀ ਸੀ ਜਿਸ ਤੋਂ ਡਾਕਟਰ ਮਾਲੀ ਕਾਫੀ ਨਾਰਾਜ਼ ਸਨ ਉਨ੍ਹਾਂ ਨੇ ਪਾਰਟੀ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਤਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਵਿੱਚੋ ਬਰਖਾਸਤ ਕਰ ਦਿੱਤਾ ਸੀ।





