*ਬਹੁਜਨ ਸਮਾਜ ਪਾਰਟੀ ਨੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ*

पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਣੀਵਾਲ ਵੱਲੋਂ ਅੱਜ ਰਸਮੀ ਤੌਰ ‘ਤੇ ਐਡਵੋਕੇਟ ਕੁਲਵਿੰਦਰ ਕੁਮਾਰ ਨੂੰ ਅਕਾਲੀ-ਬਸਪਾ ਗੱਠਜੋੜ ਦਾ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਬਸਪਾ ਦੇ ਪੰਜਾਬ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਣੀਵਾਲ ਨਾਲ ਸੀਨੀਅਰ ਲੀਡਰ ਭਗਵਾਨ ਸਿੰਘ ਚੌਹਾਨ , ਸ਼੍ਰੀ ਗੁਰਲਾਲ ਸੈਲਾ , ਸ੍ਰੀ ਜਸਵੰਤ ਰਾਏ , ਐਨ ਆਰ ਆਈ ਸ੍ਰੀ ਅਮਰ ਦ੍ਰਰੋਚ ਸਮੇਤ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ‘ਚ ਟਿਕਟ ਸਬੰਧੀ ਪੱਤਰ ਜਾਰੀ ਕੀਤਾ ਗਿਆ। ਇਸ ਮੌਕੇ ਸ੍ਰੀ ਐਡਵੋਕੇਟ ਬਲਵਿੰਦਰ ਕੁਮਾਰ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਨੇ ਉਹਨਾਂ ਤੇ ਜੋ ਭਰੋਸਾ ਕੀਤਾ ਹੈ, ਉਸ ਤੇ ਉਹ ਖਰਾ ਉਤਰਨਗੇ ਅਤੇ ਕਰਤਾਰਪੁਰ ਵਿਧਾਨ ਸਭਾ ਹਲਕੇ ਸੀਟ ਜਿੱਤਕੇ ਪਾਰਟੀ ਦੀ ਝੋਲੀ ਪਾਉਣਗੇ।

Leave a Reply

Your email address will not be published. Required fields are marked *