*ਕਰਤਾਰਪੁਰ ਤੋਂ ਕਾਂਗਰਸ ਆਗੂ ਹਰਮਨਦੀਪ ਸੈਂਕੜੇ ਸਾਥੀਆਂ ਸਮੇਤ ਅਕਾਲੀ-ਬਸਪਾ ਗੱਠਜੋੜ ’ਚ ਸ਼ਾਮਲ*

पंजाब
Spread the love

ਕਰਤਾਰਪੁਰ ( ਦਾ ਮਿਰਰ ਪੰਜਾਬ)- ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਪੱਖ ’ਚ ਲਹਿਰ ਚੱਲ ਰਹੀ ਹੈ। ਉਨ੍ਹਾਂ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਨੌਜਵਾਨ ਆਗੂ ਹਰਮਨਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਅਕਾਲੀ-ਬਸਪਾ ਗੱਠਜੋੜ ’ਚ ਸ਼ਾਮਲ ਹੋ ਗਏ।
ਹਰਮਨਦੀਪ ਸਿੰਘ ਨੇ ਬੜਾ ਪਿੰਡ ’ਚ ਹੋਏ ਭਰਵੇਂ ਇਕੱਠ ’ਚ ਅਕਾਲੀ-ਬਸਪਾ ਗੱਠਜੋੜ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜੱਥੇਦਾਰ ਸ. ਗੁਰਜਿੰਦਰ ਸਿੰਘ ਭਤੀਜਾ, ਬਸਪਾ ਦੇ ਹਲਕਾ ਕਰਤਾਰਪੁਰ ਪ੍ਰਧਾਨ ਸ਼ਾਦੀ ਲਾਲ ਬੱਲ, ਸ਼ਿੰਦਾ ਫੌਜੀ ਸਮੇਤ ਦੋਵੇਂ ਪਾਰਟੀਆਂ ਦੀ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਸੀ। ਅਕਾਲੀ-ਬਸਪਾ ਗੱਠਜੋੜ ’ਚ ਸ਼ਾਮਲ ਹੋਣ ਤੋਂ ਬਾਅਦ ਨੌਜਵਾਨ ਆਗੂ ਹਰਮਨਦੀਪ ਸਿੰਘ ਨੇ ਕਿਹਾ ਕਿ ਉਹ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਵੱਡੀ ਲੀਡ ਨਾਲ ਕਰਤਾਰਪੁਰ ਤੋਂ ਜਿਤਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਬਲਵਿੰਦਰ ਕੁਮਾਰ ਪੜ੍ਹੇ-ਲਿਖੇ, ਸੂਝਵਾਨ ਤੇ ਹਰ ਸਮੇਂ ਲੋਕਾਂ ਨਾਲ ਖੜਨ ਵਾਲੇ ਆਗੂ ਹਨ। ਕਰਤਾਰਪੁਰ ਹਲਕੇ ਦੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ।

Leave a Reply

Your email address will not be published. Required fields are marked *