*ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਮੁੱਖ ਟੀਚਾ- ਪਰਗਟ ਸਿੰਘ*

Uncategorized
Spread the love

ਜਲੰਧਰ 24 ਜਨਵਰੀ ( ਦਾ ਮਿਰਰ ਪੰਜਾਬ ) ਅਜੋਕੇ ਸਮੇਂ ਵਿੱਚ ਹਰ ਨਾਗਰਿਕ ਚਾਹੁੰਦਾ ਹੈ ਕਿ ਉਹ ਨੂੰ ਆਪਣੇ ਜੀਵਨ ਵਿੱਚ ਬੇਹਤਰੀਨ ਸਹੂਲਤਾਂ ਮਿਲਣ। ਇਸੇ ਨੂੰ ਮੁੱਖ ਰੱਖ ਕੇ ਜਲੰਧਰ ਕੈਂਟ ਹਲਕੇ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਗਰਾਂਟਾਂ ਦੀ ਵੱਡੀ ਰਕਮ ਲਿਆ ਕੇ ਦਿੱਤੀ ਗਈ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਇਹ ਵਿਚਾਰ ਜਲੰਧਰ ਕੈਂਟ ਤੋਂ ਕਾਂਗਰਸ ਉਮੀਦਵਾਰ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਵੱਖ ਵੱਖ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਸਮੇਂ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਉਹ ਇਕ ਪਿੰਡ ਦੇ ਜੰਮਪਲ ਹਨ ਅਤੇ ਉਹ ਜਾਣਦੇ ਹਨ ਕਿ ਪਿੰਡਾਂ ਦੇ ਲੋਕਾਂ ਨੂੰ ਕਿਹੜਿਆਂ ਹਾਲਾਤਾਂ ਵਿਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਹਲਕੇ ਦੇ ਪਿੰਡਾਂ ਨੂੰ ਗ੍ਰਾਂਟਾਂ ਦੇ ਵੱਡੇ ਗੱਫੇ ਦਿੱਤੇ ਗਏ ਹਨ ਅਤੇ ਪੰਚਾਇਤਾਂ ਨੇ ਵੀ ਬੇਹਤਰੀਨ ਕੰਮ ਕਰਕੇ ਹਲਕੇ ਦੀ ਦਿੱਖ ਵਿੱਚ ਵੱਡਾ ਨਿਖਾਰ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਪਿੰਡਾਂ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਵਰਖਾ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜਿੰਨਾ ਵਿਕਾਸ ਪਿਛਲੇ ਪੰਜ ਸਾਲਾਂ ਵਿੱਚ ਹੋਇਆ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ। ਇਸ ਮੌਕੇ ਤੇ ਜਿਥੇ ਵੱਖ ਵੱਖ ਪਿੰਡਾਂ ਦੀ ਪੰਚਾਇਤਾਂ ਨੇ ਸਵਾਗਤ ਕੀਤਾ ਉਥੇ ਉਸ ਸਮੇਂ ਇਲਾਕੇ ਦੇ ਮੋਹਤਬਰ ਲੋਕਾਂ ਨੇ ਪਰਗਟ ਸਿੰਘ ਦਾ ਧੰਨਵਾਦ ਵੀ ਕੀਤਾ।

 

 

 

 

 

 

Leave a Reply

Your email address will not be published. Required fields are marked *