ਚੰਡੀਗੜ੍ਹ (ਦਾ ਮਿਰਰ ਪੰਜਾਬ) ਸੈਂਕੜੇ ਪੰਜਾਬੀ ਗੀਤਾਂ ਦਾ ਰਚੇਤਾ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ। ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਪੰਜਾਬੀਆਂ ਦੀ ਝੋਲੀ ਪਾਉਣ ਵਾਲੇ ਦੇਵ ਥਰੀਕੇ ਵਾਲਾ ਦੇ ਅਚਾਨਕ ਵਿਛੋੜੇ ਨਾਲ ਪੰਜਾਬੀ ਗੀਤਕਾਰੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ।ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲੇ ਅੱਜ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਚਲ ਵਸੇ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਪਿੰਡ ਥਰੀਕੇ ਵਿਖੇ ਹੋਵੇਗਾ।





