ਅੰਮ੍ਰਿਤਸਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਵਿਰੁੱਧ ਬਿਕਰਮ ਸਿੰਘ ਮਜੀਠੀਆ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਸਿੱਧੂ ਨੂੰ ਬੁਰੀ ਤਰਾਂ ਹਰਾਉਣਗੇ। ਉਕਤ ਐਲਾਨ ਅੱਜ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦੀ ਇਸ ਚੋਣ ਲੜਾਈ ਵਿਚ ਪੰਜਾਬ ਦੇ ਹਾਰ ਦੇ ਵਾਸੀ ਦੀ ਅੱਖ ਰਹੇਗੀ।ਇਸੇ ਤਰ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਲੰਬੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਉਮੀਦਵਾਰ ਹੋਣਗੇ।





