ਨਵੀਂ ਦਿੱਲੀ (ਦਾ ਮਿਰਰ ਪੰਜਾਬ) – ਐਨਡੀਪੀਐੱਸ ਮਾਮਲੇ ‘ਚ ਘਿਰੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮਜੀਠੀਆ ਦੀ ਗ੍ਰਿਫਤਾਰੀ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਜ਼ਬਰਦਸਤੀ ਕਦਮ ਨਾ ਚੁੱਕਣ ਲਈ ਕਿਹਾ ਹੈ। 31 ਜਨਵਰੀ ਨੂੰ ਸੁਪਰੀਮ ਕੋਰਟ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।





