ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਹੀ ਵਿਧਾਨ ਸਭਾ ਚੋਣਾਂ ਲੜੇਗੀ ਕਾਂਗਰਸ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਜਲੰਧਰ ਵਿਖੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕੀਤਾ ਹੈ। ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਨੂੰ ਲੀਡ ਕਰ ਰਹੇ ਹਨ। ਉਹਦਾ ਕਿਹਾ ਕਿ ਮੈਂ ਚੰਨੀ ਅਤੇ ਸਿੱਧੂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਮੰਨਿਆ ਹੈ ਕਿ ਜਿਹੜਾ ਚੇਹਰਾ ਕਾਂਗਰਸ ਵੱਲੋਂ ਐਲਾਨਿਆ ਜਾਵੇਗਾ ਅਸੀਂ ਦੋਵੇਂ ਹੀ ਇਸ ਦਾ ਵਿਰੋਧ ਨਹੀਂ ਕਰਾਂਗੇ। ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕੇ ਕਾਂਗਰਸ ਵੱਲੋਂ ਆਪਣੇ ਵਰਕਰਾਂ ਦੀ ਰਾਏ ਲੈ ਕੇ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।