*ਐਡਵੋਕੇਟ ਬਲਵਿੰਦਰ ਕੁਮਾਰ ਨੇ ਹਲਕਾ ਕਰਤਾਰਪੁਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ*

पंजाब
Spread the love

ਕਰਤਾਰਪੁਰ (ਦਾ ਮਿਰਰ ਪੰਜਾਬ) -ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਕਰਤਾਰਪੁਰ ਵਿਧਾਨਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ। ਐਸਡੀਐਮ 2 ਕਮ ਰਿਟਰਨਿੰਗ ਅਫਸਰ ਬਲਬੀਰ ਰਾਜ ਸਿੱਧੂ ਦੇ ਦਫਤਰ ‘ਚ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਬਸਪਾ ਦੇ ਸੂਬਾ ਇੰਚਾਰਜ ਵਿਪੁਲ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਪੁਲ ਕੁਮਾਰ ਨੇ ਕਿਹਾ ਕਿ ਐਡਵੋਕੇਟ ਬਲਵਿੰਦਰ ਕੁਮਾਰ ਪੜ੍ਹੇ-ਲਿਖੇ, ਸੂਝਵਾਨ ਤੇ ਹਰ ਸਮੇਂ ਲੋਕਾਂ ਨਾਲ ਖੜਨ ਵਾਲੇ ਉਮੀਦਵਾਰ ਹਨ। ਉਹ ਕਰਤਾਰਪੁਰ ਹਲਕੇ ਤੋਂ ਵੱਡੀ ਜਿੱਤ ਪ੍ਰਾਪਤ ਕਰਨਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਅਕਾਲੀ-ਬਸਪਾ ਗੱਠਜੋੜ ਦੇ ਆਗੂਆਂ ਤੇ ਵਰਕਰਾਂ ਅਤੇ ਕਰਤਾਰਪੁਰ ਵਾਸੀਆਂ ਨੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *