*ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਹੋਇਆ ਬਾਗੀ, ਆਜ਼ਾਦ ਤੌਰ ਤੇ ਨਾਮਜਦਗੀ ਪੱਤਰ ਕੀਤਾ ਦਾਖਲ*

पंजाब
Spread the love

ਫ਼ਤਹਿਗੜ੍ਹ ਸਾਹਿਬ, 28 ਜਨਵਰੀ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਕਾਂਗਰਸੀ ਉਮੀਦਵਾਰ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਖ਼ਿਲਾਫ਼ ਬਗ਼ਾਵਤ ਕਰਦਿਆਂ ਬੱਸੀ ਪਠਾਣਾ ਹਲਕੇ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਆਪਣਾ ਨਾਮਜ਼ਦਗੀ ਪੱਤਰ ਅੱਜ ਆਜ਼ਾਦ ਉਮੀਦਵਾਰ ਦੇ ਤੌਰ ਤੇ ਭਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬੱਸੀ ਪਠਾਣਾ ਤੋਂ ਕਾਂਗਰਸ ਟਿਕਟ ਦਾ ਭਰੋਸਾ ਦਿੱਤਾ ਗਿਆ ਹੈ ਕਿਉਂਕਿ ਪਾਰਟੀ ਨੇ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਹੋਰ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਵੀ ਟਿਕਟਾਂ ਅਲਾਟ ਕੀਤੀਆਂ ਗਈਆਂ ਹਨ। ਡਾਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਮੇਰੇ ਹਲਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਮੈਂ ਆਜ਼ਾਦ ਤੌਰ ਤੇ ਕਿਉਂ ਲੜਾ, ਮੈਂ ਉਨ੍ਹਾਂ ਦੇ ਕਹਿਣ ਤੇ ਅੱਜ ਆਪਣਾ ਨਾਮਜਦਗੀ ਪੱਤਰ ਆਜ਼ਾਦ ਉਮੀਦਵਾਰ ਦੇ ਤੌਰ ਤੇ ਭਰਿਆ ਹੈ।

Leave a Reply

Your email address will not be published. Required fields are marked *