ਜਲੰਧਰ 29 ਜਨਵਰੀ (ਦਾ ਮਿਰਰ ਪੰਜਾਬ ) ਜਲੰਧਰ ਕੈਂਟ ਹਲਕੇ ਤੋਂ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੇ ਅੱਜ ਸਵੇਰੇ ਜਲੰਧਰ ਕੈਂਟ ਹਲਕੇ ਦੇ ਰਿਟਰਨਿੰਗ ਅਫਸਰ ਰਾਜੀਵ ਵਰਮਾ ਆਰਟੀਏ ਦੇ ਦਫਤਰ ਵਿਖੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਉਨ੍ਹਾਂ ਦੀ ਧਰਮ ਪਤਨੀ ਬਰਿੰਦਰਪ੍ਰੀਤ ਪੋਆਰ ਨੇ ਕਵਰਿੰਗ ਉਮੀਦਵਾਰ ਦੇ ਤੌਰ ਤੇ ਕਾਗਜ਼ ਦਾਖਲ ਕੀਤੇ ਹਨ। ਕਾਂਗਰਸ ਦਾਖਲ ਕਰਨ ਤੋਂ ਪਹਿਲਾਂ ਪਰਗਟ ਸਿੰਘ ਨੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਦਫਤਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੇ ਸਮਰਥਕਾਂ ਨੂੰ ਸੰਬੋਧਨ ਕੀਤਾ ਅਤੇ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਆਪਣੇ ਨਾਜ਼ਜ਼ਦਗੀ ਕਾਗਜ਼ ਦਾਖਲ ਕੀਤੇ।





