*ਜਲੰਧਰ ਕੈਂਟ ਦੇ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੂੰ ਪਿੰਡ ਧੀਣਾ ਵਿਖੇ ਲੱਡੂਆਂ ਨਾਲ ਤੋਲਿਆ ਗਿਆ*

Uncategorized
Spread the love

ਜਲੰਧਰ 29 ਜਨਵਰੀ (ਦਾ ਮਿਰਰ ਪੰਜਾਬ ) ਜਲੰਧਰ ਕੈਂਟ ਦੇ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਦੀ ਚੋਣ ਮੁਹਿੰਮ ਉਸ ਸਮੇਂ ਜ਼ੋਰਦਾਰ ਹੁਲਾਰਾ ਮਿਿਲਆ ਜਦੋਂ ਪਿੰਡ ਧੀਣਾ ਦੇ ਵਸਨੀਕਾਂ ਨੇ ਪਰਗਟ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਅਤੇ ਵਿਸ਼ਵਾਸ਼ ਦੁਆਇਆ ਕਿ ਪਿੰਡ ਧੀਣਾ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਸ ਕਰਕੇ ਪਰਗਟ ਸਿੰਘ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਤੇ ਪਰਗਟ ਸਿੰਘ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਦਾ ਉਹ ਹਮੇਸ਼ਾ ਰਿਣੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਹੀ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੀ ਹੈ ਇਸ ਕਰਕੇ ਉਹ ਆਪਣੇ ਕੰਮ ਨੂੰ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਜੋਸ਼ ਨਾਲ ਹਲਕੇ ਦਾ ਵਿਕਾਸ ਕਰਨਗੇ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਚਲ ਰਹੇ ਹਨ ਉਨ੍ਹਾ ਵਿੱਚ ਕੁਝ ਸਮਾਂ ਜ਼ਰੂਰ ਲੱਗ ਰਿਹਾ ਹੈ ਪਰ ਉਨ੍ਹਾਂ ਦਾ ਲਾਭ ਇਸ ਹਲਕੇ ਵਿੱਚ ਰਹਿਣ ਵਾਲੇ ਆਮ ਲੋਕਾਂ ਨੂੰ ਹੋਵੇਗਾ।

Leave a Reply

Your email address will not be published. Required fields are marked *