*ਸੁਸ਼ੀਲ ਰਿੰਕੂ ਦੀ ਕਾਂਗਰਸ ਹਾਈਕਮਾਨ ਨੂੰ ਅਪੀਲ, ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ*

पंजाब
Spread the love

ਜਲੰਧਰ (ਦਾ ਮਿਰਰ ਪੰਜਾਬ)- ਪੰਜਾਬ ਦੀ ਅਵਾਮ ਫਿਰ ਦੁਬਾਰਾ ਸ. ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ, ਕਾਂਗਰਸ ਹਾਈਕਮਾਨ ਤਰੁੰਤ ਹੀ ਸ. ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਇੱਥੇ 120 ਫੁੱਟੀ ਰੋਡ ਤੇ ਆਪਣਾ ਚੋਣ ਦਫਤਰ ਖੋਲਣ ਸਮੇਂ ਜਲੰਧਰ ਵੈਸਟ ਤੋਂ ਕਾਂਗਰਸ ਤੇ ਡਾਇਨਾਮਿਕ ਉਮੀਦਵਾਰ ਸ੍ਰੀ ਸੁਸ਼ੀਲ ਰਿੰਕੂ ਨੇ ਕੀਤਾ ਹੈ।


ਇਸ ਮੌਕੇ ਸ੍ਰੀ ਸੁਸ਼ੀਲ ਰਿੰਕੂ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਬੀਤੇ ਦਿਨੀਂ ਜਲੰਧਰ ਵਿਖੇ ਵਰਚੁਅਲ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਸੀ ਕਿ ਕਾਂਗਰਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ। ਸ੍ਰੀ ਰਿੰਕੂ ਨੇ ਕਿਹਾ ਕਿ ਉਹਨਾਂ ਦੇ ਹਲਕੇ ਦੇ ਲੋਕ ਲਗਾਤਾਰ ਮੈਨੂੰ ਮਿਲ ਰਹੇ ਹਨ ਅਤੇ ਕਹਿ ਰਹੇ ਹਨ ਕਿ ਸ. ਚਰਨਜੀਤ ਸਿੰਘ ਚੰਨੀ ਨੇ ਤਿੰਨ ਮਹੀਨਿਆਂ ਵਿੱਚ ਵੱਡੇ ਪੱਧਰ ਤੇ ਪੰਜਾਬ ਦਾ ਵਿਕਾਸ ਕੀਤਾ ਹੈ, ਜੇਕਰ ਉਨ੍ਹਾਂ ਨੂੰ ਹੋਰ ਪੰਜ ਸਾਲ ਮਿਲ ਜਾਣ ਤਾਂ ਸੂਬੇ ਦੀ ਕਾਇਆ ਬਦਲ ਜਾਵੇਗੀ। ਸ੍ਰੀ ਸੁਸ਼ੀਲ ਰਿੰਕੂ ਨੇ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਕਿ ਜਲਦੀ ਹੀ ਸ. ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ, ਉਹਨਾਂ ਦੇ ਐਲਾਨਨਾਮੇ ਤੋਂ ਬਾਅਦ ਕਾਂਗਰਸ ਨੂੰ ਵੱਡੇ ਪੱਧਰ ਤੇ ਬੂਮ ਮਿਲੇਗਾ ਅਤੇ ਦੁਬਾਰਾ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਵੱਡੇ ਬਹੁਮਤ ਨਾਲ ਬਣੇਗੀ।
ਇਸ ਮੌਕੇ ਸ੍ਰੀ ਸੁਸ਼ੀਲ ਰਿੰਕੂ ਨੇ ਆਮ ਆਦਮੀ ਪਾਰਟੀ ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵੱਡੇ ਪੱਧਰ ਤੇ ਹੋਰਡਿੰਗ ਲੱਗੇ ਹੋਏ ਹਨ ਜਿਸ ਵਿੱਚ ਲਿਖਿਆ ਗਿਆ ਹੈ ਕਿ ਇੱਕ ਮੌਕਾ ਕੇਜਰੀਵਾਲ ਨੂੰ, ਲੋਕ ਸ਼ਸ਼ੋਪੰਜ ਵਿੱਚ ਪਏ ਹੋਏ ਹਨ ਕਿ ਉਹ ਅਗਲਾ ਮੌਕਾ ਕੇਜਰੀਵਾਲ ਨੂੰ ਦੇਣ ਜਾਂ ਭਗਵੰਤ ਮਾਨ ਨੂੰ। ਸ੍ਰੀ ਸੁਸ਼ੀਲ ਰਿੰਕੂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਵਾਲੇ ਲੀਡਰ ਪੰਜਾਬ ਨੂੰ ਲੁੱਟਣ ਆਏ ਹੋਏ ਹਨ ਜੋ ਪੰਜਾਬ ਦਾ ਪੈਸਾ ਕੱਠਾ ਕਰ ਗਏ ਦਿੱਲੀ ਲੈ ਜਾਣਗੇ, ਇਸ ਦੀ ਉਦਾਹਰਣ ਪਿਛਲੀਆਂ ਵਿਧਾਨ ਚੋਣਾਂ ਵਿੱਚੋਂ ਮਿਲਦੀ ਹੈ ਪੰਜਾਬ ਵਿੱਚੋਂ ਵੱਡੇ ਪੱਧਰ ਤੇ ਪੈਸਾ ਕੱਠਾ ਕਰ ਕੇ ਲੈ ਕੇ ਗਏ ਜਿਸ ਦਾ ਉਨ੍ਹਾਂ ਨੇ ਇਕ ਰੁਪਏ ਦਾ ਵੀ ਹਿਸਾਬ ਲੋਕਾਂ ਨੂੰ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਇਨ੍ਹਾਂ ਦੀਆਂ ਇਸ ਵਾਰ ਜਮਾਨਤਾਂ ਜਬਤ ਹੋਣਗੀਆਂ।

Leave a Reply

Your email address will not be published. Required fields are marked *