ਚੰਡੀਗੜ੍ਹ (ਦਾ ਮਿਰਰ ਪੰਜਾਬ)-ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਦੋ ਵਿਧਾਨ ਸਭਾ ਸੀਟਾਂ (ਚਮਕੌਰ ਸਾਹਿਬ ਅਤੇ ਹਲਕਾ ਭਦੌੜ) ਤੋਂ ਖੜ੍ਹੇ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਸ੍ਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿਟਰ ਅਕਾਊਂਟ ਤੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਤੇ ਅਟੈਕ ਕਰਦਿਆਂ ਕਿਹਾ ਹੈ ਕਿ ਅਸੀਂ ਤਾਂ ਪਹਿਲਾਂ ਹੀ ਕਿਹਾ ਸੀ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪੋ ਆਪਣੇ ਹਲਕੇ ਸ੍ਰੀ ਚਮਕੌਰ ਸਾਹਿਬ ਤੋਂ ਬੁਰੀ ਤਰ੍ਹਾਂ ਰਹੇ ਹਾਂ, ਉਨ੍ਹਾਂ ਕਿਹਾ ਕਿ ਸਾਡਾ ਸਰਵੇ ਸਚ ਹੋਇਆ ਹੈ ਇਸੇ ਕਰਕੇ ਹੀ ਡਰ ਦੇ ਮਾਰੇ ਕਾਂਗਰਸ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਦੋ ਸੀਟਾਂ ਤੇ ਖੜ੍ਹਾ ਕੀਤਾ ਹੈ।





