*ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕੀਤੀ ਦਾ ਦਾਖਲ*

पंजाब
Spread the love

ਖਡੂਰ ਸਾਹਿਬ (ਦਾ ਮਿਰਰ ਪੰਜਾਬ)- ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਹਨ ਅਤੇ ਹਰ ਦਿਨ ਕੋਈ ਨਾ ਕੋਈ ਨੇਤਾ ਸਿਆਸੀ ਚਰਚਾ ਦਾ ਕੇਂਦਰ ਬਣ ਰਿਹਾ ਹੈ। ਹੁਣ ਇਸ ਵਿੱਚ ਕਾਂਗਰਸੀ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਦਾ ਇੱਕ ਹੋਰ ਨਾਂ ਜੁੜ ਗਿਆ ਹੈ। ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕਾਂਗਰਸੀ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਨੂੰ ਡਰ ਹੈ ਕਿ ਕਾਂਗਰਸ ਹਾਈਕਮਾਂਡ ਉਨ੍ਹਾਂ ਦੀ ਟਿਕਟ ਕੱਟ ਸਕਦੀ ਹੈ। ਇਸ ਲਈ ਸਿੱਕੀ ਨੇ ਦੋ ਤਰੀਕਿਆਂ ਨਾਲ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਵਜੋਂ ਪਹਿਲੀ ਨਾਮਜ਼ਦਗੀ ਦਾਖ਼ਲ ਕੀਤੀ ਹੈ ਜਦਕਿ ਦੂਜਾ ਆਜ਼ਾਦ ਉਮੀਦਵਾਰ ਵਜੋਂ। ਸਿੱਕੀ ਨੇ ਦੋਵੇਂ ਨਾਮਜ਼ਦਗੀਆਂ ਭਰਦੇ ਹੋਏ ਆਪਣੀ ਪਤਨੀ ਤਲਵੀਨ ਸਹੋਤਾ ਨੂੰ ਕਵਰਿੰਗ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ।

Leave a Reply

Your email address will not be published. Required fields are marked *