ਸਰੀ (ਦਾ ਮਿਰਰ ਪੰਜਾਬ)-ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਚ ਪੰਜਾਬੀ ਗਾਇਕ ਕੇ ਐਸ ਮੱਖਣ ਦੀ ਗਿਰਫਤਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਸਰ੍ਹੀ ਵਿੱਚ ਪੁਲਿਸ ਨੇ ਉਸ ਨੂੰ ਬੀਤੀ ਰਾਤ ਗ੍ਰਿਫਤਾਰ ਕੀਤਾ ਹੈ, ਪਤਾ ਲੱਗਾ ਹੈ ਕਿ ਬੀਤੀ ਰਾਤ ਹੀ ਸ਼ਹਿਰ ਸਰੀ ਵਿੱਚ ਕੁਝ ਨੌਜਵਾਨਾਂ ਨੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਦੇ ਪਿੱਛੇ ਪੁਲਿਸ ਆ ਗਈ। ਉਕਤ ਨੌਜਵਾਨ ਕੇ ਐਸ ਮੱਖਣ ਦੇ ਕੋਲ ਉਨ੍ਹਾਂ ਦੀ ਰਿਹਾਇਸ਼ ਤੇ ਆ ਗਏ ਜਿਥੇ ਪੁਲਸ ਦੇ ਨੌਜਵਾਨਾਂ ਸਮੇਤ ਪੰਜਾਬੀ ਗਾਇਕ ਕੇ ਐਸ ਮੱਖਣ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਪੁਲਿਸ ਨੇ ਨੌਜਵਾਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਦੂਜੇ ਪਾਸੇ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਪੁਲਿਸ ਵੱਲੋਂ ਕੇ ਐਸ ਮਖਣ ਕੋਲੋਂ ਪੁੱਛਗਿਛ ਕੀਤੀ ਪਰ ਉਨ੍ਹਾਂ ਦੀ ਭੂਮਿਕਾ ਗੋਲੀਬਾਰੀ ਵਿਚ ਨਹੀਂ ਆ ਰਹੀ। ਕੇ ਐਸ ਮੱਖਣ ਨੂੰ ਇਸ ਮਾਮਲੇ ਵਿਚ ਜ਼ਮਾਨਤ ਮਿਲਣ ਦੀ ਆਸ ਹੈ।





