*ਆਦਮਪੁਰ ਤੋਂ ਸੁਖਵਿੰਦਰ ਕੋਟਲੀ ਕਾਂਗਰਸੀ ਉਮੀਦਵਾਰ ਵਜੋਂ ਭਰਨਗੇ ਅੱਜ ਨਾਮਜ਼ਦਗੀ ਪੱਤਰ*

पंजाब
Spread the love

ਜਲੰਧਰ ( ਦਾ ਮਿਰਰ ਪੰਜਾਬ)-ਜਲੰਧਰ ਤੋਂ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਅੱਜ ਦੁਪਹਿਰ ਇਕ ਵਜੇ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਇਸੇ ਸੰਬੰਧ ਵਿੱਚ ਸੁਖਵਿੰਦਰ ਸਿੰਘ ਕੋਟਲੀ ਨੇ ਦਾ ਮਿਰਰ ਪੰਜਾਬ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਇਕ ਵਜੇ ਦੇ ਕਰੀਬ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨੂੰ ਜਦੋਂ ਇਹ ਪੁੱਛਿਆ ਗਿਆ ਕੇ ਇਲਾਕੇ ਵਿਚ ਅਫਵਾਹ ਹੈ ਕਿ ਤੁਹਾਡੀ ਟਿਕਟ ਕੱਟ ਕੇ ਮਹਿੰਦਰ ਸਿੰਘ ਕੇਪੀ ਨੂੰ ਦਿੱਤੀ ਗਈ ਹੈ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਹੈ ਨਹੀਂ ਹੈ ਅਤੇ ਨਾ ਹੀ ਪਾਰਟੀ ਦੇ ਕਿਸੇ ਸੀਨੀਅਰ ਲੀਡਰ ਨੇ ਮੇਰੇ ਨਾਲ ਕੋਈ ਇਸ ਤਰਾਂ ਦੀ ਗੱਲ ਕੀਤੀ ਹੈ। ਸੁਖਵਿੰਦਰ ਕੋਟਲੀ ਨੇ ਕਿਹਾ ਕਿ ਕਾਂਗਰਸ ਦੇਸ਼ ਦੀ ਬਹੁਤ ਵੱਡੀ ਪਾਰਟੀ ਹੈ ਏਥੇ ਆਫੀਸ਼ੀਅਲ ਤੌਰ ਤੇ ਸਾਰੇ ਐਲਾਨ ਹੁੰਦੇ ਹਨ। ਜ਼ਿਕਰਯੋਗ ਹੈ ਕਿ ਫ਼ਿਲਹਾਲ ਕਾਂਗਰਸ ਹਾਈਕਮਾਨ ਨੇ ਕੋਈ ਆਫੀਸ਼ੀਅਲ ਤੌਰ ਤੇ ਟਿਕਟ ਬਦਲੇ ਜਾਣ ਦਾ ਕੋਈ ਐਲਾਨ ਨਹੀਂ ਕੀਤਾ ਹੈ।

ਦੂਜੇ ਪਾਸੇ ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਦੇ ਇੱਕ ਮੈਂਬਰ ਨੇ ਇੱਕ ਟੀਵੀ ਚੈਨਲ ਤੇ ਦਾਅਵਾ ਕੀਤਾ ਹੈ ਕਿ ਕਾਂਗਰਸ ਹਾਈਕਮਾਨ ਨੇ ਸੁਖਵਿੰਦਰ ਸਿੰਘ ਕੋਟਲੀ ਦੀ ਟਿਕਟ ਕੱਟ ਕੇ ਮਹਿੰਦਰ ਸਿੰਘ ਕੇਪੀ ਨੂੰ ਦੇ ਦਿੱਤੀ ਹੈ ਜੋ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

Leave a Reply

Your email address will not be published. Required fields are marked *