ਮੁੱਲਾਂਪੁਰ ਦਾਖਾ 02 ਫਰਵਰੀ ( ਦਾ ਮਿਰਰ ਪੰਜਾਬ ) – ਹਲਕਾ ਦਾਖਾ ਅੰਦਰ ਸ਼ਰੋਮਣੀ ਅਕਾਲੀ ਦਲ ਦਾ ਗ੍ਰਾਫ ਦਿਨੋ-ਦਿਨ ਡਿੱਗਣਾ ਸ਼ੁਰੂ ਹੋ ਗਿਆ ਹੈ, ਆਏ ਦਿਨ ਲੋਕ ਵੱਡੀ ਤਾਦਾਦ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਅਜਿਹੀ ਤਾਜਾ ਮਿਸ਼ਾਲ ਅੱਜ ਪਿੰਡ ਢੱਟ ਅੰਦਰ ਦੇਖਣ ਨੂੰ ਮਿਲੀ ਜਿੱਥੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦੋ ਅਕਾਲੀ ਸਾਬਕਾ ਸਰਪੰਚ ਸਮੇਤ ਅੱਧੀ ਦਰਜਨ ਲੋਕ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ਼ਾਮਲ ਹੋਣ ਵਾਲਿਆਂ ਵਿੱਚ ਨਿਰਮਲ ਸਿੰਘ ਸਾਬਕਾ ਸਰਪੰਚ, ਗੁਰਮੇਲ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ, ਗੁਰਮੀਤ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ, ਜਸਪ੍ਰੀਤ ਸਿੰਘ, ਇੰਦਰਜੀਤ ਸਿੰਘ ਆਦਿ ।
ਕੈਪਟਨ ਸੰਦੀਪ ਸਿੰਘ ਸੰਧੂ ਨੇ ਜਿੱਥੇ ਉੱਕਤ ਆਗੂਆਂ ਦਾ ਮਾਨ ਸਨਮਾਨ ਕੀਤਾ ਉੱਥੇ ਹੀ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਿਉਂਕਿ ਹਲਕਾ ਦਾਖਾ ਦੇ ਬਹੁਤ ਹੀ ਸੂਝਵਾਨ ਤੇ ਦੂਰ ਅੰਦੇਸ਼ੀ ਸੋਚ ਦੇ ਮਾਲਕ ਹਨ ਇਨ੍ਹਾਂ ਨੂੰ ਸਾਰਾ ਪਤਾ ਕਿ ਕੌਣ ਝੂਠ ਦਾ ਸਹਾਰਾ ਲੈ ਰਿਹਾ ਤੇ ਕੌਣ ਸੱਚ ਦਾ ਪਾਂਧੀ ਹੈ। ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਡੀਪੀ ਢੱਟ, ਸੁਰਿੰਦਰ ਸਿੰਘ ਪੰਚ, ਨਿਰਮਲ ਸਿੰਘ ਪੰਚ , ਸੁਸਾਇਟੀ ਪ੍ਰਧਾਨ ਗੁਰਵਿੰਦਰ ਸਿੰਘ, ਸੋਨੀ ਯੂਥ ਆਗੂ ਸਮੇਤ ਹੋਰ ਵੀ ਪਿੰਡ ਵਾਸੀ ਹਾਜਰ ਸਨ।





