*ਮਾਝੇ ਵਿੱਚ ਕਾਂਗਰਸ ਨੂੰ ਝਟਕਾ-ਸੰਸਦ ਡਿੰਪਾ ਦੇ ਭਰਾ ਰਾਜਨ ਗਿੱਲ ਅਕਾਲੀ ਦਲ ਵਿੱਚ ਸ਼ਾਮਲ*

पंजाब
Spread the love

ਅੰਮ੍ਰਿਤਸਰ ( ਦਾ ਮਿਰਰ ਪੰਜਾਬ)-ਮਾਝੇ ਵਿੱਚ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਏਥੋਂ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨਬੀਰ ਸਿੰਘ ਗਿੱਲ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਉਹਨਾਂ ਦੇ ਨਾਲ ਪਾਰਟੀ ਦੇ ਵਰਕਰਾਂ ਨੇ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਅੱਜ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਰਾਜਨ ਗਿੱਲ ਨੂੰ ਜੀ ਆਇਆਂ ਆਖਿਆ । ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ ਦੇ ਭਰਾ ਖਡੂਰ ਸਾਹਿਬ ਤੋਂ ਟਿਕਟ ਮੰਗ ਰਹੇ ਸਨ ਅਤੇ ਕਾਂਗਰਸ ਨੇ ਉਥੋਂ ਰਮਨਜੀਤ ਸਿੰਘ ਸਿੱਕੀ ਨੂੰ ਟਿਕਟ ਦੇ ਦਿੱਤੀ ਸੀ।

Leave a Reply

Your email address will not be published. Required fields are marked *