ਕਰਤਾਰਪੁਰ( ਦਾ ਮਿਰਰ ਪੰਜਾਬ)- ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਪਿੰਡ ਪੱਤੜ ਕਲਾਂ ਪੁੱਜੇ, ਜਿਥੇ ਪਿੰਡ ਵਾਸੀਆਂ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ। ਇਸ ਸਮੇਂ ਪੂਰਾ ਪੱਤੜ ਕਲਾਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰੰਗ ਵਿੱਚ ਰੰਗਿਆ ਗਿਆ।

ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਗਈ ਬਸਪਾ ਅਕਾਲੀ ਦਲ ਗਠਜੋੜ ਦੀ ਸਰਕਾਰ ਪੰਜਾਬ ਵਿੱਚ ਲਿਆਂਦੀ ਜਾਵੇ ਤਾਂ ਜੋ ਪਿੰਡ ਪੱਤੜ ਕਲਾਂ ਦਾ ਚਹੁਮੁੱਖੀ ਵਿਕਾਸ ਹੋ ਸਕੇ। ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ ਨੇ ਪਿੰਡ ਵਾਸੀਆਂ ਨੂੰ ਯਕੀਨ ਦਵਾਇਆ ਕਿ ਜਿੱਤ ਤੋਂ ਬਾਅਦ ਉਹ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ।


ਇਸ ਮੌਕੇ ਪਿੰਡ ਵਾਸੀਆਂ ਨੇ ਕਰਦੇ ਹੋਏ ਕਿਹਾ ਕਿ ਕਾਂਗਰਸ ਦੀ ਪਿਛਲੇ ਪੰਜ ਸਾਲ ਤੋਂ ਸਰਕਾਰ ਹੈ ਪਰ ਹਲਕੇ ਦਾ ਵਿਧਾਇਕ ਪੂਰੇ ਪੰਜ ਸਾਲ ਹੀ ਹਲਕੇ ਵਿਚ ਨਹੀਂ ਵੜਿਆ। ਉਨ੍ਹਾਂ ਕਿਹਾ ਕਿ ਇਸ ਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਉਹ ਵੱਡੀ ਲੀਡ ਨਾਲ ਜਿਤਾਵਾਂਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਬਲਵਿੰਦਰ ਕੁਮਾਰ ਜਿੰਨੇ ਵੀ ਹਲਕੇ ਵਿੱਚ ਉਮੀਦਵਾਰ ਖੜੇ ਹਨ ਸਭ ਨਾਲੋਂ ਜ਼ਿਆਦਾ ਪੜ੍ਹੇ ਲਿਖੇ ਹਨ।ਇਸ ਮੌਕੇ ਤੇ ਪੱਤੜ ਕਲਾਂ ਦੀ ਪੰਚਾਇਤ ਵਲੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਵਿਸ਼ਵਾਸ਼ ਦੁਆਇਆ ਕਿ ਇਸ ਹਲਕੇ ਵਿੱਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਇਕ ਵਾਰ ਫਿਰ ਵਿਧਾਨ ਸਭਾ ਵਿੱਚ ਭੇਜਣਗੇ।





