*ਵਿਧਾਨ ਸਭਾ ਹਲਕਾ ਗਿੱਲ ਤੋਂ ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਤੇ ਜਾਨਲੇਵਾ ਹਮਲਾ*

पंजाब
Spread the love

ਲੁਧਿਆਣਾ (ਦਾ ਮਿਰਰ ਪੰਜਾਬ)-ਵਿਧਾਨਸਭਾ ਹਲਕਾ ਗਿਲ ਤੋਂ ਸਾਬਕਾ ਆਈਏਐਸ ਅਤੇ ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ ਵਿਚ ਸੀ ਸੁੱਚਾ ਰਾਮ ਲੱਧੜ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ ਜਿੰਨਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਹਮਲੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਇਨੋਵਾ ਗੱਡੀ ਵੀ ਬੁਰੀ ਤਰ੍ਹਾਂ ਭਨ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਦੇਰ ਅੱਜ ਸ਼ਾਮ ਸ੍ਰੀ ਸੁੱਚਾ ਰਾਮ ਲੱਧੜ ਆਪਣੀ ਇਨੋਵਾ ਗੱਡੀ ਤੇ ਪ੍ਰਚਾਰ ਕਰਕੇ ਵਾਪਸ ਆ ਰਹੇ ਸਨ ਇਸੇ ਦੌਰਾਨ ਜਦੋਂ ਉਹ ਕਿਲਾ ਰਾਏਪੁਰ ਦੇ ਨੇੜੇ ਪਹੁੰਚੇ ਤਾਂ ਅਣਪਛਾਤੇ ਵਿਅਕਤੀਆਂ ਨੇ ਉਹਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੀ ਗੱਡੀ ਵੀ ਪੂਰੀ ਤਰ੍ਹਾਂ ਤੋੜ ਦਿੱਤੀ ਗਈ। ਜ਼ਖ਼ਮੀ ਹਾਲਤ ਵਿੱਚ ਸੁੱਚਾ ਲੱਧੜ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Leave a Reply

Your email address will not be published. Required fields are marked *