*ਕਰਤਾਰਪੁਰ ਤੋਂ ਹੂੰਝਾ ਫੇਰ ਜਿੱਤ ਵੱਲ ਵੱਧ ਰਹੇ ਹਨ ਐਡਵੋਕੇਟ ਬਲਵਿੰਦਰ ਕੁਮਾਰ*

Uncategorized
Spread the love

ਕਰਤਾਰਪੁਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੂੰਝਾ ਫੇਰ ਜਿੱਤ ਵੱਲ ਵਧ ਰਹੇ ਹਨ। ਇਸ ਦੀ ਮਿਸਾਲ ਹਲਕੇ ਅੰਦਰ ਪੈਂਦੇ ਪਿੰਡ ਬੱਲਾਂ ਵਿੱਚ ਮਿਲੀ , ਇਥੇ ਇਕ ਛੋਟੀ ਜਿਹੀ ਰੱਖੀ ਮੀਟਿੰਗ ਰੈਲੀ ਦਾ ਰੂਪ ਧਾਰ ਗਈ। ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਪਿੰਡ ਦੇ ਐਨਆਰਆਈ ਭਰਾ ਵੱਲੋਂ ਵਿਸ਼ੇਸ਼ ਸਹਿਯੋਗ ਰਾਸ਼ੀ ਵੀ ਦਿੱਤੀ ਗਈ।

ਐਨ ਆਰ ਆਈ ਭਰਾਵਾਂ ਵੱਲੋਂ ਬਲਵਿੰਦਰ ਕੁਮਾਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਡੇ ਵੱਲੋ ਜਿਨ੍ਹਾਂ ਵੀ ਵੱਧ ਤੋਂ ਵੱਧ ਸਹਿਯੋਗ ਹੋਇਆ ਅਸੀਂ ਜ਼ਰੂਰ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀ ਜਥੇ ਦੇ ਰੂਪ ਵਿੱਚ ਅਲੱਗ ਅਲੱਗ ਦੇਸ਼ਾਂ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਜਿਤਾਉਣਾ ਆਏ ਆ। ਉਨ੍ਹਾਂ ਕਿਹਾ ਕਿ ਬਲਵਿੰਦਰ ਕੁਮਾਰ ਪੜ੍ਹੇ ਲਿਖੇ ਅਤੇ ਇਮਾਨਦਾਰ ਉਮੀਦਵਾਰ ਹਨ ਇਹੋ ਜਿਹੇ ਉਮੀਦਵਾਰ ਘੱਟ ਹੀ ਹਲਕੇ ਨੂੰ ਮਿਲਦੇ ਹਨ , ਸਾਡੇ ਇਲਾਕੇ ਦੀ ਖੁਸ਼ਕਿਸਮਤੀ ਹੈ ਕਿ ਬਲਵਿੰਦਰ ਕੁਮਾਰ ਸਾਡੇ ਹਲਕੇ ਤੋਂ ਬਸਪਾ ਅਕਾਲੀ ਗਠਜੋੜ ਦੇ ਸਾਂਝੇ ਉਮੀਦਵਾਰ ਹਨ ਇਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇਗਾ।

ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ ਨੇ ਹਾਜ਼ਰੀ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਜਿਸ ਤਰ੍ਹਾਂ ਹਲਕੇ ਵਿੱਚ ਸਹਿਯੋਗ ਮੰਗ ਰਿਹਾ ਹੈ ਉਹ ਵੱਡੀ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਜਿੱਤ ਤੋਂ ਬਾਅਦ ਕਰਤਾਰਪੁਰ ਹਲਕੇ ਦੇ ਹਰੇਕ ਪਿੰਡ ਦਾ ਚਹੁਮੁਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਵਿਦੇਸ਼ ਪੜ੍ਹਨਾ ਚਾਹੁੰਦੇ ਹਨ, ਉਹਨਾਂ ਨੂੰ ਸਾਡੀ ਸਰਕਾਰ ਲੋਨ ਮੁਹਾਈਆ ਕਰ ਆਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਿਸਾਨਾਂ ਦੀ ਵੀ ਹਰ ਮੰਗ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।

Leave a Reply

Your email address will not be published. Required fields are marked *