*ਬਸਪਾ -ਅਕਾਲੀ ਦਲ ਗਠਜੋੜ ਦੀ ਸਰਕਾਰ ਬਣਨ ਤੇ ਸੂਬੇ ਵਿੱਚ ਸਾਹਿਬ ਸ਼੍ਰੀ ਕਾਂਸ਼ੀ ਰਾਮ ਅਤੇ ਡਾ .ਬੀ ਆਰ ਅੰਬੇਡਕਰ ਦੇ ਨਾਮ ਤੇ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਬਣਾਈ ਜਾਵੇਗੀ-ਐਡਵੋਕੇਟ ਬਲਵਿੰਦਰ ਕੁਮਾਰ*

पंजाब
Spread the love

ਕਰਤਾਰਪੁਰ (ਦਾ ਮਿਰਰ ਪੰਜਾਬ)- : ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਾਡੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਹਰੇਕ ਵਰਗ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕੇ ਪੰਜਾਬ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰਖਦੇ ਹੋਏ ਚੰਡੀਗੜ੍ਹ ਅਤੇ ਹੋਰ ਪੰਜਾਬੀ ਇਲਾਕੇ ਪੰਜਾਬ ਨੂੰ ਸੌਂਪੇ ਜਾਣ, ਦਰਿਆਈ ਪਾਣੀਆਂ ਦੇ ਮੁੱਦੇ ਦਾ ਸਿਧਾਂਤਕ ਨਿਪਟਾਰਾ ਕੀਤਾ ਜਾਵੇ, 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ, ਹਰਿਆਣਾ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦੂਜੀ ਭਾਸ਼ਾ ਵਜੋਂ ਪੰਜਾਬੀ ਦਾ ਮਾਣ ਬਹਾਲ ਕੀਤਾ ਜਾਵੇ। ਪੰਜਾਬ ਨੂੰ ਟੈਕਸ ਸੌਂਪਣਾ, ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੇ ਮੁੱਦੇ ਨੂੰ ਹੱਲ ਕੀਤਾ ਜਾਵੇਗਾ।

ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਗੇ ਕਿਹਾ ਕਿ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਵੱਲੋਂ ਅੱਜ ਆਪਣਾ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ ਇਸ ਦੇ ਤਹਿਤ ਬਜ਼ੁਰਗਾਂ ਦੀ ਪੈਨਸ਼ਨ 1500 ਰੁਪਏ ਤੋਂ ਵਧਾ ਕੇ 3100 ਰੁਪਏ ਕੀਤੀ ਜਾਵੇਗੀ,ਸ਼ਗਨ ਸਕੀਮ 51000 ਰੁਪਏ ਤੋਂ ਵਧਾ ਕੇ 75000 ਰੁਪਏ ਕੀਤੀ ਜਾਵੇਗੀ,ਗਰੀਬਾਂ ਲਈ 5 ਲੱਖ ਘਰ ਬਣਾਏ ਜਾਣਗੇ,ਭਾਈ ਘਨਈਆ ਸਕੀਮ ਤਹਿਤ ਮੈਡੀਕਲ ਬੀਮਾ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕੀਤਾ ਜਾਵੇਗਾ ,ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇਗਾ। 5000 ਨਵੇਂ ਸਕੂਲ ਅਤੇ ਛੇ ਯੂਨੀਵਰਸਿਟੀਆਂ ਖੋਲ੍ਹੀਆਂ ਜਾਣਗੀਆਂ,10 ਲੱਖ ਰੁਪਏ ਦਾ ਵਿਸ਼ੇਸ਼ ਸਟੂਡੈਂਟ ਕਾਰਡ, ਜਿਸ ਦੀ ਵਰਤੋਂ ਉਹ ਯੂਨੀਵਰਸਿਟੀਆਂ ਵਿੱਚ ਦਾਖ਼ਲੇ ਦੌਰਾਨ ਕਰ ਸਕਦੇ ਹਨ,25,000 ਆਬਾਦੀ ਲਈ ਮੈਗਾ ਸਕੂਲ,ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪ੍ਰਾਈਵੇਟ ਅਤੇ ਪਬਲਿਕ ਕਾਲਜਾਂ ਵਿੱਚ 33 ਫੀਸਦੀ ਰਾਖਵਾਂਕਰਨ,ਦੋਆਬੇ ਵਿੱਚ ਇੱਕ ਸਮੇਤ ਛੇ-ਨਵੀਂ ਯੂਨੀਵਰਸਿਟੀਆਂ, ਜਿਨ੍ਹਾਂ ਦਾ ਨਾਮ ਕਾਂਸ਼ੀ ਰਾਮ ਸਕਿੱਲ ਡਿਵੈਲਪਮੈਂਟ ਯੂਨੀਵਰਸਿਟੀ ਰੱਖਿਆ ਗਿਆ ਹੈ।

 

 

Leave a Reply

Your email address will not be published. Required fields are marked *