*ਪਰਗਟ ਸਿੰਘ ਦੀ ਬੇਟੀ ਹਰਨੂਰ ਨੇ ਵੋਟਾਂ ਮੰਗੀਆਂ,35 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ*

Uncategorized
Spread the love

ਜਲੰਧਰ 16 ਫਰਵਰੀ ( ਦਾ ਮਿਰਰ ਪੰਜਾਬ ) ਜਲੰਧਰ ਕੈਂਟ ਤੋਂ ਕਾਂਗਰਸ ਦੇ ਉਮੀਦਵਾਰ ਪਰਗਟ ਸਿੰਘ ਦੀ ਬੇਟੀ ਹਰਨੂਰ ਨੇ ਆਪਣੇ ਪਿਤਾ ਲਈ ਵੱਖ ਵੱਖ ਇਲਾਕਿਆਂ ਵਿੱਚ ਵੋਟਾਂ ਦੀ ਮੰਗ ਕੀਤੀ। ਉਨ੍ਹਾਂ ਦਾ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਭਰਪੂਰ ਸਵਾਗਤ ਕੀਤਾ ਗਿਆ। ਹਰਨੂਰ ਨੇ ਹਲਕੇ ਦੇ ਪਿੰਡ ਖੁਣ-ਖੁਣ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ। ਪਰਗਟ ਸਿੰਘ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਾਹਮਣੇ ਰੱਖਦੇ ਹੋਏ ਪਿੰਡ ਖੁਣ-ਖੁਣ ਦੇ 35 ਬੀਬੀਆਂ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਈਆਂ। ਇਨ੍ਹਾਂ ਬੀਬੀਆਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਰਕਾਰ ਲਿਆਉਣੀ ਚਾਹੀਦੀ ਹੈ ਇਸ ਲਈ ਜਲੰਧਰ ਕੈਂਟ ਹਲਕੇ ਤੋਂ ਪਰਗਟ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਾ ਲਾਜ਼ਮੀ ਹੈ।

 

 

 

 

Leave a Reply

Your email address will not be published. Required fields are marked *